ਖਬਰਿਸਤਾਨ ਨੈੱਟਵਰਕ ਫਿਰੋਜ਼ਪੁਰ- ਜ਼ਿਲੇ ਤੋਂ ਇਕ ਬੁਰੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸ਼ੇਰ ਖਾਂ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ੇਰ ਖਾਂ ਦੇ ਬੱਸ ਅੱਡੇ ਨੇੜੇ ਵਾਪਰਿਆ। ਮ੍ਰਿਤਕ ਦੀ ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸਾਂਦੇ ਹਾਸ਼ਮ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਬੀਤੀ ਰਾਤ ਵਿਆਹ ਦੇ ਜਾਗੋ ਸਮਾਗਮ ਤੋਂ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਪਿੰਡ ਸ਼ੇਰ ਖਾਂ ਦੇ ਬੱਸ ਸਟੈਂਡ ਕੋਲ ਪੁੱਜਾ ਤਾਂ ਉਸਦੀ ਕਾਰ ਅਚਾਨਕ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਇਕ ਦਰਖੱਤ ਨਾਲ ਟਕਰਾਉਂਦਿਆਂ ਖੇਤਾਂ 'ਚ ਜਾ ਵੜੀ। ਇਸ ਕਾਰਨ ਗੰਭੀਰ ਸੱਟਾਂ ਵੱਜਣ ਕਾਰਨ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਜਸ਼ਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।ਇਹ ਖਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0