ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਯੂਟਿਊਬਰਸ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਹਸਨਪੁਰ ਗਜਰੌਲਾ ਰੋਡ 'ਤੇ ਇਕ ਆਰਟਿਕਾ ਤੇ ਇਕ ਬੋਲੈਰੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 4 ਯੂਟਿਊਬਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਜਨਮਦਿਨ ਦੀ ਪਾਰਟੀ ਮਨਾ ਕੇ ਵਾਪਸ ਪਰਤ ਰਹੇ ਸਨ
ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲੇ ਦੇ ਹਸਨਪੁਰ ਤੋਂ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਮਨਾ ਕੇ ਗਜਰੌਲਾ ਸਥਿਤ ਆਪਣੇ ਘਰ ਪਰਤ ਰਹੇ ਸਨ ਪਰ ਕੋਤਵਾਲੀ ਹਸਨਪੁਰ ਦੀ ਮਨੋਟਾ ਚੌਕੀ ਦੇ ਅਧੀਨ ਆਉਂਦੇ ਇਲਾਕੇ 'ਚ ਇਹ ਹਾਦਸਾ ਵਾਪਰ ਗਿਆ।
ਮਾਰੇ ਗਏ ਚਾਰ ਯੂਟਿਊਬਰਾਂ ਦੇ ਯੂਟਿਊਬ ਚੈਨਲ ਦਾ ਨਾਂ ਰਾਉਂਡ 2 ਵਰਲਡ ਦੱਸਿਆ ਜਾਂਦਾ ਹੈ, ਜਿਸ ਵਿੱਚ ਉਹ ਕਾਮੇਡੀ ਵੀਡੀਓਜ਼ ਬਣਾਉਂਦੇ ਸਨ। ਉਨ੍ਹਾਂ ਦੇ ਯੂਟਿਊਬ ਚੈਨਲ ਨੂੰ 2.06 ਮਿਲੀਅਨ ਲੋਕ ਸਬਸਕ੍ਰਾਈਬ ਕਰ ਚੁੱਕੇ ਹਨ। ਚਾਰੇ ਯੂਟਿਊਬਰਾਂ ਦੀ ਪਛਾਣ ਸ਼ਾਹਰੁਖ, ਸਲਮਾਨ, ਸ਼ਾਹਨਵਾਜ਼ ਅਤੇ ਸਹਾਫਤ ਵਜੋਂ ਹੋਈ ਹੈ।