ਹੁਸ਼ਿਆਰਪੁਰ ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿੱਚ 52 ਸਾਲਾ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਘਟਨਾ 11 ਅਗਸਤ ਨੂੰ ਦੁਪਹਿਰ 1:30 ਤੋਂ 2:30 ਵਜੇ ਦੇ ਵਿਚਕਾਰ ਪਿੰਡ ਦੇ ਸ਼ਮਸ਼ਾਨ ਘਾਟ ਨੇੜੇ ਵਾਪਰੀ। ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਅਤੇ POCSO ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਹਰਿਆਣਾ ਥਾਣੇ ਦੇ ਥਾਣਾ ਇੰਚਾਰਜ ਗੁਰਬਚਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।









