ਖ਼ਬਰਿਸਤਾਨ ਨੈੱਟਵਰਕ- ਹਰਿਆਣਾ ਸਰਕਾਰ ਨੇ ਔਰਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਰਅਸਲ ਹਰਿਆਣਾ ਸਰਕਾਰ ਨੇ ਰਾਜ ਦੀਆਂ ਔਰਤਾਂ ਲਈ 'ਦੀਨ ਦਿਆਲ ਲਕਸ਼ਮੀ ਲਾਡੋ ਯੋਜਨਾ' ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਕਿਹਾ ਹੈ। ਇਹ ਲਾਭ 1 ਲੱਖ ਤੋਂ ਘੱਟ ਆਮਦਨ ਵਾਲੀਆਂ ਔਰਤਾਂ ਨੂੰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਇਸਦਾ ਲਾਭ ਨਹੀਂ ਮਿਲੇਗਾ। ਇਹ ਯੋਜਨਾ 25 ਸਤੰਬਰ 2025 ਤੋਂ ਲਾਗੂ ਹੋਵੇਗੀ। 'ਪਹਿਲੇ ਪੜਾਅ ਵਿੱਚ 20 ਲੱਖ ਔਰਤਾਂ ਨੂੰ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਐਲਾਨ ਅੱਜ ਹਰਿਆਣਾ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਤੋਂ ਬਾਅਦ ਕੀਤਾ ਹੈ।