ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਲੁਧਿਆਣਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਾਲੇ ਅੱਜ ਸੰਸਦ 'ਚ ਬਹਿਸ ਦੇਖਣ ਨੂੰ ਮਿਲੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਇਕ-ਦੂਜੇ 'ਤੇ ਨਿਸ਼ਾਨਾ ਵੀ ਸਾਧਿਆ। ਚੰਨੀ ਨੇ ਬਿੱਟੂ ਨੂੰ ਕਿਹਾ ਕਿ ਤੁਹਾਡੇ ਪਿਤਾ ਉਦੋਂ ਨਹੀ ਮਰੇ ਜਦੋਂ ਉਹ ਸ਼ਹੀਦ ਹੋਏ ਸਨ , ਸਗੋਂ ਉਸ ਦਿਨ ਮਰੇ ਜਿਸ ਦਿਨ ਤੁਸੀਂ ਕਾਂਗਰਸ ਛੱਡੀ ਸੀ |
ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਸਰਦਾਰ ਬੇਅੰਤ ਸਿੰਘ ਨੇ ਕਾਂਗਰਸ ਲਈ ਨਹੀਂ , ਦੇਸ਼ ਲਈ ਕੁਰਬਾਨੀ ਦਿੱਤੀ ਸੀ । ਚੰਨੀ ਗਰੀਬੀ ਦੀ ਗੱਲ ਕਰ ਰਿਹਾ ਹੈ, ਜੇਕਰ ਚੰਨੀ ਪੰਜਾਬ ਦਾ ਸਭ ਤੋਂ ਅਮੀਰ ਅਤੇ ਭ੍ਰਿਸ਼ਟ ਆਦਮੀ ਨਹੀਂ ਤਾਂ ਮੈਂ ਆਪਣਾ ਨਾਂ ਬਦਲ ਲਵਾਂਗਾ। ਚੰਨੀ ਹਜ਼ਾਰਾਂ ਕਰੋੜਾਂ ਰੁਪਏ ਦਾ ਮਾਲਕ ਹੈ।
ਪੰਜਾਬ ਦੇ ਦੋਵਾਂ ਆਗੂਆਂ ਵਿਚਾਲੇ ਸੰਸਦ ਵਿੱਚ ਚੱਲ ਰਹੀ ਇਸ ਖਿੱਚੋਤਾਣ ਕਾਰਨ ਸੰਸਦ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਿਸ ਤੋਂ ਬਾਅਦ ਹੀ ਮਾਮਲਾ ਸ਼ਾਂਤ ਹੋ ਪਾਇਆ। ਜਦੋਂ ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਚੰਨੀ ਨੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ।