ਪੰਜਾਬ ‘ਚ ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ

Heavy rain alert in Punjab,

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

18 ਅਗਸਤ ਨੂੰ ਵੀ ਮੀਂਹ ਦਾ ਦੌਰ ਜਾਰੀ ਰਹੇਗਾ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਰਹੇਗਾ। ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਮੀਂਹ ਵੀ ਪੈ ਸਕਦਾ ਹੈ।

19 ਅਗਸਤ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਮੁਤਾਬਕ 19 ਅਤੇ 20 ਅਗਸਤ ਨੂੰ ਪੰਜਾਬ ਵਿੱਚ ਮੌਸਮ ਕਾਫੀ ਹੱਦ ਤੱਕ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਕਿਸੇ ਵੀ ਜ਼ਿਲ੍ਹੇ ਲਈ ਮੀਂਹ ਸਬੰਧੀ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

19 ਤੋਂ 22 ਅਗਸਤ ਦੇ ਵਿਚਕਾਰ ਮੀਂਹ ਦੀਆਂ ਗਤੀਵਿਧੀਆਂ ਘੱਟ ਰਹਿਣ ਦੀ ਸੰਭਾਵਨਾ ਹੈ।

ਭਾਰੀ ਮੀਂਹ ਦੌਰਾਨ ਬਿਨਾਂ ਲੋੜ ਦੇ ਸਫ਼ਰ ਤੋਂ ਬਚੋ। ਜਲਭਰਾਅ ਵਾਲੇ ਇਲਾਕਿਆਂ ਵਿੱਚ ਖਾਸ ਸਾਵਧਾਨੀ ਵਰਤੋ ਅਤੇ ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ‘ਤੇ ਨਜ਼ਰ ਰੱਖੋ।
ਖਾਸ ਤੌਰ ‘ਤੇ ਯੈਲੋ ਅਲਰਟ ਵਾਲੇ ਜ਼ਿਲ੍ਹਿਆਂ ਦੇ ਲੋਕ ਸਾਵਧਾਨ ਰਹਿਣ।

Leave a Reply

Your email address will not be published. Required fields are marked *