ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਸ਼ਹੀਦੀ ਜੋੜ ਮੇਲ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ 28 ਦਸੰਬਰ ਦਿਨ ਵੀਰਵਾਰ ਨੂੰ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।