ਜਲੰਧਰ ’ਚ ਭਿਆਨਕ ਸੜਕ ਹਾਦਸਾ, ਟਰੱਕ-ਕਾਰ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌ/ਤ

Horrible road accident in Jalandhar

ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਬਾਲ ਹਸਪਤਾਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ 3 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਟੱਕਰ ਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਕਾਰ ਵਿੱਚ ਲਾਸ਼ਾਂ ਫਸ ਗਈਆਂ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਪੁਲਿਸ ਅਤੇ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਤਿੰਨਾਂ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਗਿਆ।

ਪੁਲਿਸ ਵੱਲੋਂ ਜਾਂਚ ਜਾਰੀ

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਨੇੜੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।ਪੁਲਿਸ ਵੱਲੋਂ ਟਰੱਕ/ਕੈਂਟਰ ਚਾਲਕ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Leave a Reply

Your email address will not be published. Required fields are marked *