ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਤੋਂ ਵੱਡੀ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਸਵੇਰੇ ਕਰੀਬ 4 ਵਜੇ ਨਾਗਪੁਰ-ਰਾਇਪੁਰ ਨੈਸ਼ਨਲ ਹਾਈਵੇਅ-53 ‘ਤੇ ਪਿੰਪਲਗਾਓਂ ਰੋਡ ਨੇੜੇ ਟਰੱਕ ਅਤੇ SUV ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ SUV ਟਰੱਕ ਦੇ ਹੇਠਾਂ ਫਸ ਗਈ।
ਇਸ ਦਰਦਨਾਕ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਤੋਂ ਬਾਅਦ SUV ਨੂੰ ਟਰੱਕ ਹੇਠੋਂ ਕੱਢਣ ਲਈ ਦੋ JCB ਮਸ਼ੀਨਾਂ ਦੀ ਮਦਦ ਲੈਣੀ ਪਈ।
ਪੁਲਿਸ ਮੁਤਾਬਕ ਮ੍ਰਿਤਕ ਛੱਤੀਸਗੜ੍ਹ ਦੇ ਰਾਏਪੁਰ ਤੋਂ ਨਾਗਪੁਰ ਵੱਲ ਜਾ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।









