ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ, 26 ਅਕਤੂਬਰ ਨੂੰ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰੇ ਅਤੇ ਰਾਤ ਨੂੰ ਹਲਕੀ ਠੰਢ ਮਹਿਸੂਸ ਹੋ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਨਾਲ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਮੌਸਮ ਵਿਭਾਗ ਮੁਤਾਬਕ, 28 ਤੋਂ 30 ਅਕਤੂਬਰ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 29 ਅਤੇ 30 ਅਕਤੂਬਰ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ ਸਵੇਰੇ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਠੰਢ ਵਧ ਸਕਦੀ ਹੈ। ਨਵੰਬਰ ਮਹੀਨੇ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।









