ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਸ਼ਨੀਵਾਰ ਛੁੱਟੀ ਵਾਲੇ ਦਿਨ ਦਫਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਐਸਡੀਐਮ ਦੀਆਂ ਟੀਮਾਂ ਫੀਲਡ 'ਚ ਰਹਿਣਗੀਆਂ ਤਾਇਨਾਤ
ਡੀਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ੀਰੋ ਬਰਨਿੰਗ ਹੋਣੀ ਚਾਹੀਦੀ ਹੈ। ਇਸ ਲਈ ਸਾਰੇ ਐਸ.ਡੀ.ਐਮਜ਼ ਨੂੰ ਫੀਲਡ ਵਿੱਚ ਭੇਜ ਦਿੱਤਾ ਗਿਆ ਹੈ। ਜੋ ਛੁੱਟੀ ਵਾਲੇ ਦਿਨ ਵੀ ਜਲੰਧਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਇਸ ਗੱਲ 'ਤੇ ਨਜ਼ਰ ਰੱਖਣਗੇ ਕਿ ਕੋਈ ਕਿਸਾਨ ਪਰਾਲੀ ਨੂੰ ਅੱਗ ਤਾਂ ਨਹੀਂ ਲਗਾ ਰਿਹਾ। ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਵਿਰੁੱਧ ਪ੍ਰਦੂਸ਼ਣ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।
ਅਣਗਹਿਲੀ ਲਈ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ
ਡੀਸੀ ਨੇ ਕਿਹਾ ਕਿ ਜੇਕਰ ਅਧਿਕਾਰੀ ਸੌਂਪੀ ਗਈ ਡਿਊਟੀ ਨੂੰ ਸਹੀ ਢੰਗ ਨਾਲ ਨਹੀਂ ਨਿਭਾਉਂਦੇ ਅਤੇ ਆਪਣੀ ਡਿਊਟੀ ਵਿੱਚ ਲਾਪਰਵਾਹੀ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਨੂੰ ਸਮੇਂ ਸਿਰ ਆਪਣੀ ਰਿਪੋਰਟ ਦੇਣੀ ਪਵੇਗੀ। ਜੇਕਰ ਨੋਡਲ ਅਫਸਰ ਵੀ ਲਾਪਰਵਾਹੀ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।