ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅਪਰਾਧਕ ਗਤੀਵਿਧੀਆਂ ਤੋਂ ਬਚਣ ਲਈ ਜਲੰਧਰ ਸਮੇਤ ਸੂਬੇ ਭਰ ਵਿੱਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਡੀ.ਜੀ.ਪੀ ਗੌਰਵ ਨੇ ਸਮੂਹ ਜ਼ਿਲ੍ਹਾ ਪੁਲਸ ਮੁਖੀਆਂ ਅਤੇ ਪੁਲਸ ਕਮਿਸ਼ਨਰਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ ਤੇ ਆਪਣੇ-ਆਪਣੇ ਖੇਤਰਾਂ ਵਿੱਚ ਸਾਵਧਾਨੀ ਦੇ ਸੰਦੇਸ਼ ਜਾਰੀ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।
ਉਨਾਂ ਮਾਪਿਆਂ ਤੇ ਬੱਚਿਆਂ ਨੂੰ ਵੀ ਤਿਉਹਾਰਾਂ ਦੇ ਦਿਨਾਂ ਵਿੱਚ ਮਹਿੰਗੇ ਗਹਿਣੇ ਪਾ ਕੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ । ਡੀਜੀਪੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਸ ਦੀ ਗਿਣਤੀ ਵੀ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਵਾਰਦਾਤ ਨੂੰ ਰੋਕਿਆ ਜਾ ਸਕੇ।