ਜਲੰਧਰ/ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਅਰਧ-ਸਰਕਾਰੀ ਦਫ਼ਤਰਾਂ/ਵਿਭਾਗਾਂ/ਸੰਸਥਾਵਾਂ/ਵਿਦਿਅਕ ਸੰਸਥਾਵਾਂ/ਬੋਰਡਾਂ/ਕਾਰਪੋਰੇਸ਼ਨਾਂ/ਸਿੱਖਿਆ ਸੰਸਥਾਵਾਂ/ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ/ ਸੋਸਾਇਟੀ ਐਕਟ/ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜਕਾਂ ਦੇ ਨਾਂ ਤਖ਼ਤੀਆਂ/ਮੀਲ ਪੱਥਰਾਂ/ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣੇ ਚਾਹੀਦੇ ਹਨ।
ਪੰਜਾਬੀ ਭਾਸ਼ਾ ਨੂੰ ਕੀਤਾ ਜਾਵੇ ਪ੍ਰਫੁੱਲਤ
ਡਿਪਟੀ ਕਮਿਸ਼ਨਰ ਸਾਰੰਗਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕੀਤਾ ਜਾਵੇ। ਪੰਜਾਬ ਸਰਕਾਰ ਦੇ ਨਾਂ ਅਤੇ ਸੜਕਾਂ ਦੇ ਨਾਂ/ਨਾਮ ਪਲੇਟਾਂ/ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਰੋਜ਼ਾਨਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ।