ਖਬਰਿਸਤਾਨ ਨੈੱਟਵਰਕ ਜਲੰਧਰ- ਸ਼ਹਿਰ 'ਚ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਨੂੰ ਵੱਡੇ ਝਟਕੇ ਦੇ ਰਹੀ ਹੈ। ਦੱਸ ਦੇਈਏ ਕਿ ਕੁਝ ਹੀ ਦਿਨਾਂ 'ਚ 'ਆਪ' ਨੇ ਵਿਰੋਧੀ ਧਿਰ ਨੂੰ ਝਟਕਾ ਦਿੰਦਿਆਂ ਕਈ ਨੇਤਾਵਾਂ ਨੂੰ 'ਆਪ' 'ਚ ਸ਼ਾਮਲ ਕਰ ਲਿਆ ਹੈ। ਇਸੇ ਤਰਾਂ ਅੱਜ ਆਪ ਦੇ ਦਿਨੇਸ਼ ਢੱਲ ਅਤੇ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਹਲਕਾ ਉੱਤਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੂੰ ਝਟਕਾ ਦਿੰਦਿਆਂ ਕੁਲਦੀਪ ਲੁਬਾਣਾ ਨੂੰ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ।
ਲੁਬਾਣਾ ਤੋਂ ਇਲਾਵਾ ਹਰਭਜਨ ਸਿੰਘ, ਮਨੀ ਭੱਟੀ, ਡਾ. ਅਜੇ, ਨਰੇਸ਼ ਸਹਿਗਲ, ਟੋਨੀ ਪੰਚ ਤੇ ਪੰਜਾਬ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਦੇ ਨਾਲ ਵਿਧਾਇਕ ਰਮਨ ਅਰੋੜਾ, ਵਿਧਾਇਕ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਦਿੱਗਜ ਆਗੂ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1