ਖਬਰਿਸਤਾਨ ਨੈੱਟਵਰਕ ਜਲੰਧਰ- 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਤਿਆਰੀ ਕਰ ਲਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਇਨ੍ਹਾਂ ਤਿਆਰੀਆਂ ਦਾ ਜਾਇਜ਼ ਲੈਣ ਲਈ ਜਲੰਧਰ ਦੇ ਪੁਲਸ ਕਮਿਸ਼ਨਰ ਡਾ.ਐਸ.ਭੂਪਤੀ ਪਹੁੰਚੇ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ 23 ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਸਮੂਹ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਡਿਊਟੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਤੇ ਜਿਸ ਉਤੇ ਵੀ ਸ਼ੱਕ ਹੋਵੇ, ਉਸ ਕੋਲੋਂ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਜਾਵੇ।
ਇਸ ਚੈਕਿੰਗ ਮੁਹਿੰਮ ਦੌਰਾਨ ਉਨ੍ਹਾਂ ਰੇਲਵੇ ਸਟੇਸ਼ਨ ਦਾ ਵੀ ਦੌਰਾ ਕੀਤਾ ਤੇ ਜਾਂਚ ਕੀਤੀ। ਇਸ ਤੋਂ ਬਾਅਦ ਉਹ ਦਮੋਰੀਆ ਪੁਲ 'ਤੇ ਪਹੁੰਚੇ ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਆਲੇ-ਦੁਆਲੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਨਜ਼ਦੀਕੀ ਪੁਲਸ ਸਟੇਸ਼ਨ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0