ਖਬਰਿਸਤਾਨ ਨੈੱਟਵਰਕ ਜਲੰਧਰ-ਖਬਰਿਸਤਾਨ ਨੈੱਟਵਰਕ ਜਲੰਧਰ- ਗੁਰੂ ਰਵਿਦਾਸ ਜੈਅੰਤੀ 5 ਫਰਵਰੀ ਨੂੰ ਮਨਾਈ ਜਾ ਰਹੀ ਹੈ। ਇਸੇ ਸਬੰਧ ਵਿਚ 4 ਫਰਵਰੀ ਨੂੰ ਸਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਕਾਰਣ ਜ਼ਿਲ੍ਹਾ ਪ੍ਰਸ਼ਾਸਨ ਨੇ 4 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ 4 ਫਰਵਰੀ ਨੂੰ ਬੰਦ ਰਹਿਣਗੇ।
ਦੱਸ ਦੇਈਏ ਕਿ ਸੰਗਤਾਂ ਦੇ ਉਤਸ਼ਾਹ ਅਤੇ ਸ਼ਰਧਾਲੂਆਂ ਦੀ ਗਿਣਤੀ ਨੂੰ ਦੇਖਦਿਆਂ ਰੇਲਵੇ ਵਿਭਾਗ ਨੇ ਪੰਜਾਬ ਤੋਂ ਕਾਂਸ਼ੀ ਲਈ 4 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਕੋਈ ਵੀ ਸ਼ਰਧਾਲੂ ਕਾਂਸ਼ੀ ਜਾਣ ਤੋਂ ਵਾਂਝਾ ਨਾ ਰਹੇ। ਦੱਸ ਦੇਈਏ ਕਿ ਇਹ ਸਪੈਸ਼ਲ ਟਰੇਨਾਂ 2 ਫਰਵਰੀ ਨੂੰ ਜਲੰਧਰ ਰੇਲਵੇ ਸਟੇਸ਼ਨ ਅਤੇ ਬਠਿੰਡਾ ਰੇਲਵੇ ਸਟੇਸ਼ਨ ਤੋਂ ਚੱਲਣਗੀਆਂ ਅਤੇ 6 ਫਰਵਰੀ ਨੂੰ ਬਨਾਰਸ ਤੋਂ ਵਾਪਸ ਆਉਣਗੀਆਂ।
ਦੱਸ ਦੇਈਏ ਕਿ 2 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ