ਖਬਰਿਸਤਾਨ ਨੈੱਟਵਰਕ ਨਿਊਜ਼ ਡੈਸਕ- ਇਸ ਸਮੇਂ ਜਾਪਾਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹੋਕਾਈਡੋ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਭੂਚਾਲ ਸਥਾਨਕ ਸਮੇਂ ਮੁਤਾਬਕ ਦੁਪਹਿਰ 2.48 ਵਜੇ ਆਇਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 25 ਫਰਵਰੀ ਨੂੰ ਜਾਪਾਨ ਦੇ ਹੋਕਾਈਡੋ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਵੀ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ ਸੀ। ਸੰਯੁਕਤ ਰਾਸ਼ਟਰ ਭੂ-ਵਿਗਿਆਨਕ ਸਰਵੇਖਣ ਮੁਤਾਬਕ ਭੂਚਾਲ 61 ਕਿਲੋਮੀਟਰ ਦੀ ਡੂੰਘਾਈ 'ਤੇ ਨੇਮੂਰੋ ਟਾਪੂ 'ਤੇ ਆਇਆ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ