ਨੇਪਾਲ ‘ਚ ਝੀਲ ਦਾ ਕੰਢਾ ਟੁੱਟਿਆ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

Lake shore breaks in Nepal, people urged to move to safer places

ਨੇਪਾਲ ਦੇ ਰਸੂਵਾ ਜ਼ਿਲ੍ਹੇ ਵਿੱਚ ਤਿੱਬਤ ਸਰਹੱਦ ਨੇੜੇ ਬਣੀ ਇੱਕ ਝੀਲ ਦਾ ਕੰਢਾ ਟੁੱਟਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਦਾ ਪੱਧਰ ਵਧਣ ਲੱਗਾ ਹੈ। ਹਾਲਾਤ ਨੂੰ ਦੇਖਦੇ ਹੋਏ ਨੇਪਾਲੀ ਅਧਿਕਾਰੀਆਂ ਨੇ ਸਥਾਨਕ ਲੋਕਾਂ ਅਤੇ ਸੁਰੱਖਿਆ ਬਲਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਅਧਿਕਾਰੀਆਂ ਮੁਤਾਬਕ ਤਿੱਬਤ ਵੱਲੋਂ ਪਾਣੀ ਦਾ ਵਹਾਅ ਮੁੜ ਵਧਣ ਅਤੇ ਫੈਲਣ ਦੀ ਸੂਚਨਾ ਮਿਲੀ ਹੈ। ਇਸ ਕਾਰਨ ਨੇਪਾਲ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਵਧ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਹੈ।

ਚੀਨ ਨੇ ਰਾਹਤ-ਬਚਾਅ ਮੁਹਿੰਮ ਰੋਕੀ

ਇਸ ਦੌਰਾਨ ਚੀਨ ਨੇ ਤਿੱਬਤ ਵਿੱਚ ਚੱਲ ਰਹੀ ਰਾਹਤ ਅਤੇ ਬਚਾਅ ਮੁਹਿੰਮ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਮੁੜ ਹੜ੍ਹ ਆਉਣ ਦੇ ਖਤਰੇ ਨੂੰ ਦੇਖਦੇ ਹੋਏ ਲੈਵਲ-4 ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਹੋਏ ਭਿਆਨਕ ਜ਼ਮੀਨ ਖਿਸਕਣ ਤੋਂ ਬਾਅਦ ਤਿੱਬਤ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਾਲਾਤ ਗੰਭੀਰ ਬਣੇ ਹੋਏ ਹਨ।

460 ਲੋਕਾਂ ਦੀ ਮੌਤ, 1500 ਤੋਂ ਵੱਧ ਲਾਪਤਾ

ਬਾਢ ਅਤੇ ਜ਼ਮੀਨ ਖਿਸਕਣ ਕਾਰਨ ਨੇਪਾਲ ਅਤੇ ਚੀਨ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 460 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ। ਇਸ ਦੇ ਨਾਲ ਹੀ 1500 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਵਿੱਚ ਕਰੀਬ 290 ਭਾਰਤੀ ਨਾਗਰਿਕ ਵੀ ਸ਼ਾਮਲ ਹਨ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖਤਰੇ ਵਾਲੇ ਇਲਾਕਿਆਂ ਵਿੱਚ ਨਾ ਜਾਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ। ਦੋਵੇਂ ਦੇਸ਼ਾਂ ਦੀਆਂ ਏਜੰਸੀਆਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ।

Leave a Reply

Your email address will not be published. Required fields are marked *