ਖਬਰਿਸਤਾਨ ਨੈੱਟਵਰਕ, ਨਵੀਂ ਦਿੱਲੀ- ਇਸ ਵੇਲੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮੋਦੀ ਸਰਨੇਮ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਸੂਰਤ ਦੀ ਇਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਗਿਆ ਹੈ, ਜਿਸ ਲਈ ਕੋਰਟ ਨੇ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।
ਇਸ ਮਾਮਲੇ ਤੋਂ ਬਾਅਦ ਹੁਣ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ।
2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ’ਚ ਇਕ ਰੈਲੀ ਦੌਰਾਨ ਰਾਹੁਲ ਨੇ ਆਪਣੇ ਭਾਸ਼ਣ ’ਚ ਕਿਹਾ ਸੀ ਕਿ ‘ਚੋਰਾਂ ਦਾ ਸਰਨੇਮ ਮੋਦੀ’ ਹੈ। ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ, ਭਾਵੇਂ ਉਹ ਲਲਿਤ ਮੋਦੀ ਹੋਵੇ ਜਾਂ ਨੀਰਵ ਮੋਦੀ ਹੋਵੇ, ਭਾਵੇਂ ਨਰਿੰਦਰ ਮੋਦੀ। ਇਸ ਕੇਸ ਦੀ ਸੁਣਵਾਈ ਦੌਰਾਨ ਰਾਹੁਲ ਗਾਂਧੀ ਤਿੰਨ ਵਾਰ ਕੋਰਟ ’ਚ ਪੇਸ਼ ਹੋਏ ਸਨ। ਆਖਰੀ ਵਾਰ ਅਕਤੂਬਰ 2021 ਦੀ ਪੇਸ਼ੀ ਦੌਰਾਨ ਉਨ੍ਹਾਂ ਨੇ ਖੁਦ ਨੂੰ ਨਿਰਦੋਸ਼ ਦੱਸਿਆ ਸੀ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ