ਖਬਰਿਸਤਾਨ ਨੈੱਟਵਰਕ ਲੁਧਿਆਣਾ- ਜ਼ਿਲੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕੇਸਰਗੜ੍ਹ ਮੰਡੀ ਰੋਡ ਉਤੇ ਪਿੰਡੀ ਗਲੀ 'ਚ ਸਥਿਤ ਤਿੰਨ ਮੰਜ਼ਿਲਾ ਹੌਜਰੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ।
ਸ਼ਾਰਟ ਸਰਕਟ ਕਾਰਣ ਲੱਗੀ ਅੱਗ
ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 3-4 ਗੱਡੀਆਂ ਪਹੁੰਚੀਆਂ ਹਨ, ਜੋ ਅੱਗ ਬੁਝਾਉਣ 'ਚ ਜੁੱਟੀਆਂ ਹੋਈਆਂ ਹਨ।
ਕੰਬਲ ਤੇ ਚਾਦਰਾਂ ਬਣਾਉਣ ਦੀ ਹੈ ਫੈਕਟਰੀ
ਜਾਣਕਾਰੀ ਅਨੁਸਾਰ ਕੰਬਲ ਤੇ ਚਾਦਰਾਂ ਬਣਾਉਣ ਦੀ ਫੈਕਟਰੀ ਵਿਚ ਅੱਗ ਲੱਗੀ। ਇਸ ਦੌਰਾਨ ਵੱਡੀ ਮਾਤਰਾ ਵਿਚ ਸਾਮਾਨ ਸੜ ਗਿਆ। ਜ਼ਿਕਰਯੋਗ ਹੈ ਕਿ ਪਿੰਡੀ ਗਲੀ ਪੰਜਾਬ ਦੀ ਸਭ ਤੋਂ ਵੱਡੀ ਦਵਾਈਆਂ ਦੀ ਮਾਰਕੀਟ ਹੈ। ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿੱਚ ਅਕਸਰ ਜਾਮ ਲੱਗਾ ਰਹਿੰਦਾ ਹੈ, ਗਲੀਆ ਭੀੜੀਆ ਹੋਣ ਦੇ ਨਾਲ-ਨਾਲ ਇਹ ਵੀ ਵੱਡਾ ਕਾਰਨ ਹੈ ਕਿ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿਚ ਖ਼ਾਸੀ ਮੁਸ਼ੱਕਤ ਕਰਨੀ ਪੈ ਰਹੀ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0