ਪੰਜਾਬ ਦੀ ਇਸ ਜੇਲ 'ਚੋਂ ਮੋਬਾਇਲ ਬਰਾਮਦ, ਤਲਾਸ਼ੀ ਮੁਹਿੰਮ ਦੌਰਾਨ ਖੁੱਲ੍ਹੀ ਪੋਲ

ludhiana central jail, mobile found jail, search operation ludhiana jail, ludhiana police

ਪੰਜਾਬ ਦੀ ਇਸ ਜੇਲ 'ਚੋਂ ਮੋਬਾਇਲ ਬਰਾਮਦ, ਤਲਾਸ਼ੀ ਮੁਹਿੰਮ ਦੌਰਾਨ ਖੁੱਲ੍ਹੀ ਪੋਲ

ਖਬਰਿਸਤਾਨ ਨੈੱਟਵਰਕ ਲੁਧਿਆਣਾ- ਇਥੋ ਦੀ ਸੈਂਟਰਲ ਜੇਲ ਵਿਚ ਹਵਾਲਾਤੀਆਂ ਕੋਲੋਂ ਤਲਾਸ਼ੀ ਦੌਰਾਨ ਮੋਬਾਇਲ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ।  ਪਤਾ ਲੱਗਾ ਹੈ ਕਿ ਤਾਜਪੁਰ ਰੋਡ ਦੀ ਸੈਂਟਰਲ ਜੇਲ ਵਿਚ 9 ਹਵਾਲਾਤੀਆਂ ਕੋਲੋਂ ਤਲਾਸ਼ੀ ਮੁਹਿੰਮ ਦੌਰਾਨ 4 ਮੋਬਾਇਲ ਬਰਾਮਦ ਹੋਏ ਹਨ।  ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।  

ਮੀਡੀਆ ਰਿਪੋਰਟ ਮੁਤਾਬਕ ਪੁਲਸ ਜਾਂਚ ਅਧਿਕਾਰੀ ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਿਓਮ, ਹੈਪੀ, ਹਬੀਬ ਦੀਨ, ਕੁਲਵਿੰਦਰ ਰਾਮ ਉਰਫ ਕਿੰਦਾ, ਬਲਵਿੰਦਰ ਸਿੰਘ ਬਿੰਦਰ, ਬਿੱਟੂ, ਅਕਾਸ਼ ਕੁਮਾਰ, ਕਮਲਜੀਤ ਸਿੰਘ ਅਤੇ ਮਹਿੰਦਰਪਾਲ ਦੇ ਰੂਪ ਵਿਚ ਹੋਈ ਹੈ।9 ਹਵਾਲਾਤੀਆਂ ਤੋਂ ਸਰਚ ਅਭਿਆਨ ਦੌਰਾਨ 4 ਮੋਬਾਇਲ ਮਿਲਣ ’ਤੇ ਪੁਲਸ ਨੇ ਸਹਾਇਕ ਸੁਪਰੀਡੈਂਟ ਕਸ਼ਮੀਰੀ ਲਾਲ ਅਤੇ ਗਗਨਦੀਪ ਸ਼ਰਮਾ ਦੀ ਸ਼ਿਕਾਇਤ ’ਤੇ ਪ੍ਰੀਜਨ ਐਕਟ ਦੀ ਧਾਰਾ ਦੇ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ


https://chat.whatsapp.com/IYWIxWuOGlq3AzG0mGNpz0


Jan 29 2023 5:35PM
ludhiana central jail, mobile found jail, search operation ludhiana jail, ludhiana police
Source:

ਨਵੀਂ ਤਾਜੀ

ਸਿਆਸੀ