ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਉਰਫ਼ ਮਧੁਸੂਦਨ ਸੰਧੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਅਹਿਮਦਾਬਾਦ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਮਦਦ ਨਾਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਇਨਪੁਟ ਦੇ ਆਧਾਰ ’ਤੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਮਾਮਲੇ ਵਿੱਚ ਸ਼ਾਮਲ ਦੱਸੇ ਜਾ ਰਹੇ ਮੁਲਜ਼ਮ ਨੂੰ ਅਹਿਮਦਾਬਾਦ ਤੋਂ ਕਾਬੂ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਕਾਕਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ, ਵਾਰਦਾਤ ਦੇ ਸਮੇਂ ਕਾਕਾ ਮੌਕੇ ’ਤੇ ਮੌਜੂਦ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ।
ਹੁਣ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ।









