ਤਰਨਤਾਰਨ ਸਰਹੱਦ ’ਤੇ BSF ਦੀ ਵੱਡੀ ਕਾਰਵਾਈ, 2 ਪਾਕਿਸਤਾਨੀ ਘੁਸਪੈਠੀਏ ਢੇਰ

Major operation by BSF at Tarn Taran border; 2 Pakistani intruders shot dead.

ਪੰਜਾਬ ਦੇ ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ BSF ਨੇ ਨਾਕਾਮ ਕਰ ਦਿੱਤਾ। ਇਸ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਏ ਮਾਰੇ ਗਏ, ਜਦਕਿ ਇੱਕ ਹੋਰ ਵਾਪਸ ਪਾਕਿਸਤਾਨ ਵੱਲ ਭੱਜ ਗਿਆ।

ਜਾਣਕਾਰੀ ਮੁਤਾਬਕ, ਇਹ ਘਟਨਾ ਤਰਨਤਾਰਨ ਦੇ ਰਾਜੋਕੇ BOP ਇਲਾਕੇ ਵਿੱਚ ਵੀਰਵਾਰ ਦੇਰ ਰਾਤ ਕਰੀਬ 12:30 ਵਜੇ ਵਾਪਰੀ। ਪਾਕਿਸਤਾਨ ਵਾਲੇ ਪਾਸਿਓਂ ਘੱਟੋ-ਘੱਟ ਤਿੰਨ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

BSF ਦੇ ਜਵਾਨਾਂ ਨੇ ਉਨ੍ਹਾਂ ਨੂੰ ਰੁਕਣ ਦੀ ਚੇਤਾਵਨੀ ਦਿੱਤੀ, ਪਰ ਇਸ ਦੇ ਬਾਵਜੂਦ ਉਹ ਅੱਗੇ ਵਧਦੇ ਰਹੇ। ਇਸ ਤੋਂ ਬਾਅਦ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋ ਘੁਸਪੈਠੀਆਂ ਦੀ ਮੌਤ ਹੋ ਗਈ।

ਫਾਇਰਿੰਗ ਤੋਂ ਬਾਅਦ ਤੀਜਾ ਘੁਸਪੈਠੀਆ ਵਾਪਸ ਭੱਜਿਆ

BSF ਮੁਤਾਬਕ, ਕਾਰਵਾਈ ਦੌਰਾਨ ਤੀਜਾ ਵਿਅਕਤੀ ਵਾਪਸ ਪਾਕਿਸਤਾਨ ਵੱਲ ਭੱਜ ਗਿਆ। ਇਸ ਤਰ੍ਹਾਂ ਸਰਹੱਦ ਪਾਰੋਂ ਆਏ ਤਿੰਨ ਵਿਅਕਤੀਆਂ ਵਿੱਚੋਂ ਦੋ ਮਾਰੇ ਗਏ, ਜਦਕਿ ਤੀਜਾ ਪਰਤਣ ਵਿੱਚ ਕਾਮਯਾਬ ਰਿਹਾ।

ਘਟਨਾ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।BSF ਵੱਲੋਂ ਦੋ ਪਾਕਿਸਤਾਨੀ ਘੁਸਪੈਠੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਮਾਮਲੇ ਸਬੰਧੀ ਹੋਰ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Leave a Reply

Your email address will not be published. Required fields are marked *