ਖਬਰਿਸਤਾਨ ਨੈੱਟਵਰਕ ਮਾਨਸਾ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ। ਸਵੇਰ ਤੋਂ ਹੀ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਕੱਲ ਯਾਨੀ ਕਿ 19 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਵੀ ਹੈ। ਸਿੱਧੂ ਦੀ ਬਰਸੀ ਦੇ ਸਬੰਧ ਵਿੱਚ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਬਰਸੀ ਮੌਕੇ ਉਨ੍ਹਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਦੱਸ ਦੇਈਏ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਵੀਡੀਓ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਹੈ।