ਡਿੰਡੋਰੀ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 14 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਾਹਪੁਰਾ ਥਾਣਾ ਅਤੇ ਬਿਛੀਆ ਪੁਲਸ ਚੌਕੀ ਖੇਤਰ ਅਧੀਨ ਪੈਂਦੇ ਬਡਝਰ ਦੇ ਘਾਟ 'ਚ ਇਕ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ 14 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਗੱਡੀ ਵਿੱਚ ਕਰੀਬ 35 ਲੋਕ ਸਵਾਰ ਸਨ। ਇਹ ਹਾਦਸਾ ਵੀਰਵਾਰ ਤੜਕੇ 3 ਤੋਂ 4 ਵਜੇ ਦਰਮਿਆਨ ਵਾਪਰਿਆ। ਮਰਨ ਵਾਲਿਆਂ ਵਿੱਚ ਮਰਦ ਅਤੇ ਔਰਤਾਂ ਦੋਵੇਂ ਸ਼ਾਮਲ ਹਨ। ਸਾਰਿਆਂ ਦੀ ਉਮਰ 16 ਤੋਂ 60 ਸਾਲ ਦੇ ਵਿਚਕਾਰ ਹੈ। ਹਾਦਸੇ 'ਚ ਸ਼ਿਕਾਰ ਹੋਏ ਲੋਕ ਇੱਕ ਬੇਬੀ ਸ਼ਾਵਰ ਸਮਾਰੋਹ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਹਾਦਸੇ 'ਚ ਜ਼ਖਮੀਆਂ ਦਾ ਸ਼ਾਹਪੁਰਾ ਕਮਿਊਨਿਟੀ ਹੈਲਥ ਸੈਂਟਰ 'ਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸੀਐਮ ਯਾਦਵ ਨੇ ਹਾਦਸੇ 'ਤੇ ਪ੍ਰਗਟਾਇਆ ਦੁੱਖ
ਸੀਐਮ ਮੋਹਨ ਯਾਦਵ ਨੇ ਡਿੰਡੋਰੀ 'ਚ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਲਈ ਹਦਾਇਤਾਂ ਦੇਣ ਦੇ ਨਾਲ-ਨਾਲ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ 4 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਵੀ ਐਲਾਨ ਕੀਤਾ ਹੈ