ਜਲੰਧਰ ‘ਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ, 27 ਯਾਤਰੀ ਵਾਲ-ਵਾਲ ਬਚੇ

Massive fire breaks out in a Punjab Roadways bus in Jalandhar; 27 passengers have a narrow escape.

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਇੱਕ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਦੇ ਸਮੇਂ ਬੱਸ ਵਿੱਚ ਕਰੀਬ 27 ਯਾਤਰੀ ਸਵਾਰ ਸਨ। ਬੱਸ ਡਰਾਈਵਰ, ਕੰਡਕਟਰ ਅਤੇ ਸਥਾਨਕ ਲੋਕਾਂ ਦੀ ਸੂਝ-ਬੂਝ ਨਾਲ ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੀ ਬੱਸ ਜਲੰਧਰ ਤੋਂ ਸਵਾਰੀਆਂ ਲੈ ਕੇ ਦਸੂਹਾ ਵੱਲ ਜਾ ਰਹੀ ਸੀ। ਜਦੋਂ ਬੱਸ ਭੋਗਪੁਰ ਬੱਸ ਸਟੈਂਡ ‘ਤੇ ਪਹੁੰਚੀ ਤਾਂ ਲੋਕਾਂ ਨੇ ਬੱਸ ਦੇ ਹੇਠਲੇ ਹਿੱਸੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ।

ਕੁਝ ਹੀ ਸਮੇਂ ਵਿੱਚ ਬੱਸ ਅੰਦਰ ਧੂੰਆਂ ਭਰ ਗਿਆ, ਜਿਸ ਕਾਰਨ ਯਾਤਰੀਆਂ ਵਿੱਚ ਘਬਰਾਹਟ ਫੈਲ ਗਈ। ਬੱਸ ਵਿੱਚ ਔਰਤਾਂ ਅਤੇ ਬਜ਼ੁਰਗ ਵੀ ਮੌਜੂਦ ਸਨ। ਇਸ ਦੌਰਾਨ ਬੱਸ ਦੇ ਅਮਲੇ ਅਤੇ ਸਥਾਨਕ ਲੋਕਾਂ ਨੇ ਸਾਰਿਆਂ ਨੂੰ ਇੱਕ-ਇੱਕ ਕਰਕੇ ਬਾਹਰ ਕੱਢਿਆ।

ਯਾਤਰੀਆਂ ਦੇ ਸੁਰੱਖਿਅਤ ਬਾਹਰ ਨਿਕਲਦੇ ਹੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਕੀਤੀ।

ਜਾਣਕਾਰੀ ਮੁਤਾਬਕ ਬੱਸ ਦੇ ਇੰਜਣ ਵਿੱਚ ਸ਼ਾਰਟ ਸਰਕਟ ਜਾਂ ਤਕਨੀਕੀ ਖਰਾਬੀ ਕਾਰਨ ਅੱਗ ਲੱਗਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *