ਖਬਰਿਸਤਾਨ ਨੈੱਟਵਰਕ ਮੋਹਾਲੀ- PSEB ਦੀਆਂ ਪ੍ਰਿਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਈਆਂ ਹਨ।
ਦੱਸ ਦੇਈਏ ਕਿ 5ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਲੈ ਕੇ 4 ਮਾਰਚ 2023 ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 22 ਮਾਰਚ 2023 ਤਕ ਚੱਲਣਗੀਆਂ। ਜਾਣਕਾਰੀ ਅਨੁਸਾਰ ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈਆਂ ਜਾਣਗੀਆਂ। 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸੈਲਫ ਸੈਂਟਰਾਂ 'ਤੇ ਲਈਆਂ ਜਾਣਗੀਆਂ, ਜਦ ਕਿ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਿੱਖਿਆ ਬੋਰਡ ਵੱਲੋਂ ਬਣਾਏ ਗਏ ਸੈਂਟਰਾਂ 'ਤੇ ਲਈਆਂ ਜਾਣਗੀਆਂ।
ਦੱਸ ਦੇਈਏ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੂੰ ਓਐਮਆਰ ਸ਼ੀਟ ਭਰਨ ਲਈ 15 ਮਿੰਟ ਦਾ EXTRA TIME ਦਿੱਤਾ ਜਾਵੇਗਾ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ