ਅੰਮ੍ਰਿਤਸਰ ‘ਚ ਰਿਸ਼ਤਿਆਂ ਦਾ ਕਤਲ! ਜ਼ਮੀਨੀ ਵਿਵਾਦ ‘ਚ ਵੱਡੇ ਭਰਾ ਆਪ ਆਗੂ ਨੇ ਛੋਟੇ ਭਰਾ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਮੌ/ਤ

Murder of kin in Amritsar! AAP leader shoots his younger brother dead over a land dispute; death on the spot.

ਅੰਮ੍ਰਿਤਸਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜ਼ਮੀਨੀ ਵਿਵਾਦ ਨੇ ਦੋ ਸਕੇ ਭਰਾਵਾਂ ਦੇ ਰਿਸ਼ਤੇ ਨੂੰ ਖ਼ੂਨੀ ਰੂਪ ਦੇ ਦਿੱਤਾ। ਦੋਸ਼ ਹੈ ਕਿ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਕਮੇਟੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਸਾਹਮਣੇ ਆਇਆ ਹੈ।

ਮਾਮਲਾ ਹਲਕਾ ਅਟਾਰੀ ਅਧੀਨ ਮਜੀਠਾ ਰੋਡ ‘ਤੇ ਸਥਿਤ ਪਿੰਡ ਪੰਡੋਰੀ ਵੜੈਚ ਦਾ ਹੈ। ਜਾਣਕਾਰੀ ਮੁਤਾਬਕ ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਦੌਰਾਨ ਹੋਏ ਝਗੜੇ ਤੋਂ ਬਾਅਦ ਕਿਰਨਪ੍ਰੀਤ ਸਿੰਘ ਕੈਮੀ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਸਿਮਰਦੀਪ ਸਿੰਘ ਦੇ ਸਿਰ ਅਤੇ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਉਸ ਦੀ ਲਾਸ਼ ਰਸੋਈ ਵਿੱਚ ਛੱਡ ਕੇ ਫਰਾਰ ਹੋ ਗਿਆ।

ਮੌਕੇ ‘ਤੇ ਪਹੁੰਚੇ ਡੀਐਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ 10 ਨਵੰਬਰ ਨੂੰ ਸਵੇਰੇ ਕਰੀਬ 11:30 ਵਜੇ ਇਹ ਵਾਰਦਾਤ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *