ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। ਦਰਅਸਲ, ਅਗਲੇ ਹਫ਼ਤੇ 8 ਅਪ੍ਰੈਲ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਕੀਤੀ ਗਈ ਹੈ।

ਇਸ ਤੋਂ ਇਲਾਵਾ, 14 ਅਪ੍ਰੈਲ (ਮੰਗਲਵਾਰ) ਨੂੰ ਵੀ ਪੰਜਾਬ ਵਿੱਚ ਛੁੱਟੀ ਰਹੇਗੀ। ਇਸ ਦਿਨ ਸੂਬੇ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ. ਆਰ. ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਵੀ ਪੂਰੇ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।