ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ ਓਨਟਾਰੀਓ ਦੇ ਚਾਰਲਸ ਡੇਲੀ ਪਾਰਕ ਵਿੱਚ ਪੰਜਾਬ ਦੇ ਸੰਗਰੂਰ ਦੇ ਰਹਿਣ ਵਾਲੇ 27 ਸਾਲਾ ਅਮਨਪ੍ਰੀਤ ਸੈਣੀ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਦੇ ਅਨੁਸਾਰ, ਅਮਨਪ੍ਰੀਤ ਦੇ ਸਰੀਰ ‘ਤੇ ਕਈ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜੋ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਉਸਦਾ ਕਤਲ ਕੀਤਾ ਗਿਆ ਸੀ।
ਪਿਛਲੇ ਚਾਰ ਸਾਲਾਂ ਤੋਂ ‘ਚ ਰਹਿ ਰਹੀ ਸੀ ਕੈਨੇਡਾ ਔਰਤ
ਇਸ ਮਾਮਲੇ ਵਿੱਚ 27 ਸਾਲਾ ਮਨਪ੍ਰੀਤ ਸਿੰਘ ‘ਤੇ ਕਤਲ ਦਾ ਸ਼ੱਕ ਹੈ। ਕੈਨੇਡੀਅਨ ਪੁਲਿਸ ਨੇ ਉਸ ਵਿਰੁੱਧ ਦੂਜੇ ਦਰਜੇ ਦੇ ਕਤਲ ਦਾ ਵਾਰੰਟ ਜਾਰੀ ਕੀਤਾ ਹੈ। ਪੁਲਿਸ ਨੇ ਇਸ ਘਟਨਾ ਨੂੰ ਟਾਰਗਿਟ ਕਿਲਿੰਗ ਦੱਸਿਆ ਹੈ। ਜਾਣਕਾਰੀ ਅਨੁਸਾਰ, ਅਮਨਪ੍ਰੀਤ ਦੀ ਵੱਡੀ ਭੈਣ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਅਮਨਪ੍ਰੀਤ ਪਿਛਲੇ ਚਾਰ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੀ ਸੀ, ਅਤੇ ਉਸਦਾ ਪਰਿਵਾਰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪ੍ਰੇਮ ਬਸਤੀ ਖੇਤਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਮਨਪ੍ਰੀਤ ਸਿੰਘ ਬਾਰੇ ਜਾਣਕਾਰੀ ਹੈ, ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ।