ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਲਗਾਤਾਰ 3 ਦਿਨ ਛੁੱਟੀਆਂ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਕੂਲ, ਕਾਲਜ ਤੇ ਦਫਤਰ ਬੰਦ ਰਹਿਣਗੇ। ਦੱਸ ਦੇਈਏ ਕਿ 21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਉਥੇ ਹੀ ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਉਤੇ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ।
26 ਤੇ 31 ਮਾਰਚ ਨੂੰ ਵੀ ਛੁੱਟੀ
ਇਸ ਤੋਂ ਬਾਅਦ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਮੰਗਲਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ।