View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ‘ਆਪ’ ਸਰਕਾਰ ਦੇ ਅੱਜ ਚਾਰ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਤੇ ਇੱਕ ਵਰਕ ਬੁੱਕਲੈਟ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ, ਜਿਸ ਵਿਚ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾ ਰਿਹਾ ਹੈ ਅਤੇ ਇਸ ਲਈ ਜ਼ਮੀਨ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਪੂਰੇ ਕੀਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।

ਮੁਫਤ ਬਿਜਲੀ ਦੀ ਸਹੂਲਤ ਲੋਕਾਂ ਨੂੰ ਦਿੱਤੀ

ਮਾਨ ਸਰਕਾਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਕੱਟ ਖੇਤੀ ਲਈ 8 ਘੰਟੇ ਬਿਜਲੀ ਵੀ ਦਿੱਤੀ ਜਾ ਰਹੀ ਹੈ। ਅੱਜ ਪੰਜਾਬ ਦੇ 92 ਫੀਸਦੀ ਘਰਾਂ ਦਾ ਬਿਜਲੀ ਦਾ ਬਿਲ ਜ਼ੀਰੋ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਮੁਫ਼ਤ ਬਿਜਲੀ ਲਈ ਕੋਈ ਸ਼ਰਤ ਨਹੀਂ ਰੱਖੀ ਗਈ ਬਲਕਿ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ। ਦੋ ਮਹੀਨੇ ਦੇ ਬਿਜਲੀ ਸਰਕਲ ਵਿਚ ਬੱਸ ਬਿਜਲੀ ਯੂਨਿਟਾਂ ਦੀ ਖ਼ਪਤ 599 ਹੋਣੀ ਚਾਹੀਦੀ ਹੈ ਤੁਹਾਡਾ ਬਿਜਲੀ ਦਾ ਬਿਲ ਨਹੀਂ ਆਵੇਗਾ।

ਮੋਗਾ ਵਿਖੇ ਹੋਈ ਭਾਜਪਾ ਦੀ ਰੈਲੀ ਉਤੇ ਬੋਲੇ ਮਾਨ

ਮੁੱਖ ਮੰਤਰੀ ਨੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਗੈਂਗਸਟਰ ਲੀਡਰ ਦੱਸਦੇ ਹੋਏ ਕਿਹਾ ਕਿ ਉਸ ਨੇ ਆਪਣੇ ਗੈਂਗਸਟਰ ਬਣਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਅਤੇ ਗੈਂਗਸਟਰਾਂ ਬਾਰੇ ਗੱਲ ਕਰਦੇ ਹਨ ਪਰ ਗੈਂਗਸਟਰ ਲਾਰੈਂਸ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਇੱਕ ਵੀਆਈਪੀ ਸਹੂਲਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ 15 ਲੱਖ ਰੁਪਏ ਦਾ ਵਾਅਦਾ ਕੀਤਾ ਸੀ। ਫਿਰ, ਚੋਣਾਂ ਤੋਂ ਬਾਅਦ, ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਸੀ। ਪਹਿਲਾਂ ਕੋਲੇ ਦੀਆਂ ਖਾਨਾਂ ਤੋਂ ਵੀ ਕਮਿਸ਼ਨ ਲਿਆ ਜਾਂਦਾ ਸੀ। ਅਸੀਂ ਆਪਣੀ ਖੁਦ ਦੀ ਖਾਨ ਸ਼ੁਰੂ ਕੀਤੀ, ਜਿਸ ਨਾਲ ਥਰਮਲ ਪਲਾਂਟ ਚਲਾਉਣ ਅਤੇ ਬਿਜਲੀ ਸੰਕਟ ਨੂੰ ਦੂਰ ਕਰਨ ਵਿੱਚ ਮਦਦ ਮਿਲੀ। ਸੰਗਰੂਰ ਵਿੱਚ ਇੱਕ ਮੈਡੀਕਲ ਕਾਲਜ ਬਣਾਇਆ ਜਾਣਾ ਸੀ, ਪਰ ਸ਼੍ਰੋਮਣੀ ਕਮੇਟੀ ਨੇ ਇਸਦਾ ਵਿਰੋਧ ਕੀਤਾ।

10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ 881 ਮੁਹੱਲਾ ਕਲੀਨਿਕ ਚੱਲ ਰਹੇ ਹਨ ਤੇ ਅਜੇ ਵੀ 200 ਤਿਆਰ ਪਏ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚੋਂ ਵਿਚ ਕਰੋੜਾਂ ਲੋਕ ਦਵਾਈ ਲੈ ਕੇ ਚੁੱਕੇ ਅਤੇ ਆਪਣੀ ਸਿਹਤ ਸਬੰਧੀ ਟੈਸਟ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ। ਪੰਜਾਬ ਵਿਚ ਇਸ ਯੋਜਨਾ ਦੇ ਕਾਰਡ ਬਣ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਕਾਰਡ ਦੀ ਸਹੂਲਤ ਲੈਣੀ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿ ਪੰਜਾਬ ਵਾਸੀ ਸਰਕਾਰੀ ਜਾਂ ਨਿੱਜੀ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

19 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਅਸੀਂ 19 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ ਅਤੇ ਆਉਣ ਵਾਲੇ ਦਿਨਾਂ ’ਚ ਤਿੰਨ-ਚਾਰ ਟੋਲ ਪਲਾਜ਼ਿਆਂ ਨੂੰ ਅਸੀਂ ਬੰਦ ਕਰਾਂਗੇ। ਇਨ੍ਹਾਂ 19 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਰੋਜ਼ਾਨਾ 67 ਲੱਖ ਰੁਪਇਆ ਬਚਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ