ਦਿੱਲੀ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਮਹਿਲਾਵਾਂ ਲਈ ‘ਮਹਿਲਾ ਸਮ੍ਰਿੱਧੀ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜੇ ਜਾਣਗੇ।ਸੂਤਰਾਂ ਮੁਤਾਬਕ, ਇਸ ਯੋਜਨਾ ਦੀ ਸ਼ੁਰੂਆਤ 28 ਅਗਸਤ, ਯਾਨੀ ਰੱਖੜੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਦਾ ਲਾਭ ਦਿੱਲੀ ਦੀਆਂ 20 ਤੋਂ 22 ਲੱਖ ਮਹਿਲਾਵਾਂ ਨੂੰ ਮਿਲੇਗਾ। ਇਸ ਲਈ ਸਰਕਾਰ ਨੇ 2026-27 ਦੇ ਬਜਟ ਵਿੱਚ 5,110 ਕਰੋੜ ਰੁਪਏ ਦਾ ਪ੍ਰਬੰਧ ਵੀ ਕੀਤਾ ਹੈ।
ਕੌਣ ਹੋਵੇਗਾ ਯੋਗ?
ਇਸ ਯੋਜਨਾ ਦਾ ਲਾਭ ਲੈਣ ਲਈ—
ਮਹਿਲਾ ਦੀ ਉਮਰ 21 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਪਰਿਵਾਰ ਦੀ ਸਾਲਾਨਾ ਆਮਦਨ ਢਾਈ ਤੋਂ ਤਿੰਨ ਲੱਖ ਰੁਪਏ ਤੱਕ ਹੋਵੇ।
ਦਿੱਲੀ ਦੀ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ।
ਰਾਸ਼ਨ ਕਾਰਡ ਧਾਰਕ ਮਹਿਲਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਕਿਨ੍ਹਾਂ ਨੂੰ ਨਹੀਂ ਮਿਲੇਗਾ ਲਾਭ?
ਸਰਕਾਰੀ ਨੌਕਰੀ ਕਰਨ ਵਾਲੀਆਂ, ਇਨਕਮ ਟੈਕਸ ਭਰਨ ਵਾਲੀਆਂ, ਪਹਿਲਾਂ ਤੋਂ ਸਰਕਾਰੀ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਜਾਂ ਜਿਨ੍ਹਾਂ ਦੇ ਪਰਿਵਾਰ ਕੋਲ ਚਾਰ ਪਹੀਆ ਵਾਹਨ ਹੈ, ਉਹ ਇਸ ਸਕੀਮ ਲਈ ਯੋਗ ਨਹੀਂ ਹੋਣਗੀਆਂ।
ਅਰਜ਼ੀ ਕਿਵੇਂ ਦੇਣੀ ਹੋਵੇਗੀ?
ਅਰਜ਼ੀ ਆਨਲਾਈਨ ਕਰਨੀ ਹੋਵੇਗੀ। ਇਸ ਦੌਰਾਨ ਆਧਾਰ ਕਾਰਡ, ਆਧਾਰ ਨਾਲ ਲਿੰਕ ਬੈਂਕ ਖਾਤਾ, ਮੋਬਾਈਲ ਨੰਬਰ, ਈ-ਮੇਲ, ਸਵੈ-ਘੋਸ਼ਣਾ ਪੱਤਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ।
ਕਿਨ੍ਹਾਂ ਨੂੰ ਨਹੀਂ ਮਿਲੇਗਾ ਲਾਭ?
ਸਰਕਾਰੀ ਨੌਕਰੀ ਕਰਨ ਵਾਲੀਆਂ, ਇਨਕਮ ਟੈਕਸ ਭਰਨ ਵਾਲੀਆਂ, ਪਹਿਲਾਂ ਤੋਂ ਸਰਕਾਰੀ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਜਾਂ ਜਿਨ੍ਹਾਂ ਦੇ ਪਰਿਵਾਰ ਕੋਲ ਚਾਰ ਪਹੀਆ ਵਾਹਨ ਹੈ, ਉਹ ਇਸ ਸਕੀਮ ਲਈ ਯੋਗ ਨਹੀਂ ਹੋਣਗੀਆਂ।ਜੇਕਰ ਇਹ ਯੋਜਨਾ ਤੈਅ ਸਮੇਂ ‘ਤੇ ਸ਼ੁਰੂ ਹੁੰਦੀ ਹੈ, ਤਾਂ ਰੱਖੜੀ ਦੇ ਮੌਕੇ ‘ਤੇ ਲੱਖਾਂ ਮਹਿਲਾਵਾਂ ਲਈ ਇਹ ਇੱਕ ਵੱਡਾ ਤੋਹਫ਼ਾ ਸਾਬਤ ਹੋ ਸਕਦਾ ਹੈ।