ਪੰਜਾਬ ’ਚ ਸਰਪੰਚਾਂ ਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ, ਸਰਪੰਚ ਤੇ ਪੰਚ ਹੁਣ ਬਿਨਾਂ ਇਜਾਜ਼ਤ ਦੇ ਵਿਦੇਸ਼ ਯਾਤਰਾ ਨਹੀਂ ਕਰ ਸਕਣਗੇ। ਪੰਜਾਬ ਸਰਕਾਰ ਵੱਲੋਂ ਬਣਾਈ ਗਈ ਇਸ ਨਵੀਂ ਨੀਤੀ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ। ਸਰਪੰਚਾਂ ਤੇ ਪੰਚਾਂ ਨੂੰ ਹੁਣ ਵਿਦੇਸ਼ ਯਾਤਰਾ ਕਰਨ ਤੋਂ ਪਹਿਲਾਂ ਸਮਰੱਥ ਅਧਿਕਾਰੀ ਤੋਂ ਇਜਾਜ਼ਤ ਲੈਣ ਦੀ ਲੋੜ ਹੋਵੇਗੀ, ਤੇ ਅਜਿਹਾ ਨਾ ਕਰਨ ’ਤੇ ਉਨ੍ਹਾਂ ਵਿਰੁੱਧ ਕਾਰਵਾਈ ਹੋ ਸਕਦੀ ਹੈ। ਪੰਜਾਬ ’ਚ ਕੁੱਲ 13,238 ਸਰਪੰਚ ਤੇ 83,437 ਪੰਚਾਇਤ ਮੈਂਬਰ ਹਨ।
approval before going abroad
ਜਿਸ ਤਰ੍ਹਾਂ ਸਰਕਾਰੀ ਕਰਮਚਾਰੀ ਤੇ ਅਧਿਕਾਰੀ ‘ਐਕਸ-ਇੰਡੀਆ ਲੀਵ’ ਲੈਂਦੇ ਹਨ, ਉਸੇ ਤਰ੍ਹਾਂ ਸਰਪੰਚਾਂ ਤੇ ਪੰਚਾਂ ਨੂੰ ਵੀ ਵਿਦੇਸ਼ ਯਾਤਰਾ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੂਚਿਤ ਕਰਨਾ ਪਵੇਗਾ। ਜੇਕਰ ਉਨ੍ਹਾਂ ਨੂੰ ਇਜਾਜ਼ਤ ਮਿਲਦੀ ਹੈ ਤਾਂ ਹੀ ਉਹ ਵਿਦੇਸ਼ ਯਾਤਰਾ ਕਰ ਸਕਣਗੇ। ਅਕਸਰ ਵੇਖਿਆ ਗਿਆ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਪੰਚਾਂ ਤੇ ਪੰਚਾਂ ਦੇ ਪਰਿਵਾਰ ਵਿਦੇਸ਼ਾਂ ’ਚ ਵਸੇ ਹੋਏ ਹਨ, ਤੇ ਜਦੋਂ ਕੋਈ ਸਰਪੰਚ ਜਾਂ ਪੰਚ ਵਿਦੇਸ਼ ਜਾਂਦਾ ਹੈ, ਤਾਂ ਬਹੁਤ ਸਾਰੇ ਪਿੰਡ ਦੇ ਕੰਮ ਤੇ ਵਿਕਾਸ ਪ੍ਰੋਜੈਕਟ ਰੁਕ ਜਾਂਦੇ ਹਨ, ਜਿਸ ਨਾਲ ਲੋਕਾਂ ਨੂੰ ਮੁਸ਼ਕਲ ਆਉਂਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ’ਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਸਦੀ ਪਾਲਣਾ ਸੂਬੇ ਦੇ ਹਰ ਸਰਪੰਚ ਤੇ ਪੰਚ ਲਈ ਲਾਜ਼ਮੀ ਹੋਵੇਗੀ।