ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ‘ਚ ਅੱਜ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ| ਇਹ ਘਟਨਾ ਮੇਹਰ ਚੰਦ ਰੋਡ ‘ਤੇ ਵਾਪਰੀ ਜਿੱਥੇ ਇੱਕ ਵੱਡੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ| ਜਿਸ ਨਾਲ ਲੋਕਾਂ’ਚ ਦਹਿਸ਼ਤ ਦਾ ਮਾਹੌਲ ਬਣ ਗਿਆ| ਜਾਣਕਾਰੀ ਅਨੁਸਾਰ ਇਸ ਗੋਦਾਮ ‘ਚ ਚਿਪਸ, ਕੋਲਡ ਡਰਿੰਕਸ ਅਤੇ ਹੋਰ ਸਮਾਨ ਸਟੋਰ ਕੀਤਾ ਗਿਆ ਸੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਲੋਕਾਂ ਨੇ ਇਸ ਦੀ ਸੂਚਨਾ ਫਾਇਰ ਵਿਭਾਗ ਨੂੰ ਦਿੱਤੀ| ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ | ਇਸ ਦੌਰਾਨ ਗੁਰਦਾਸਪੁਰ ਦੇ ਐਸਡੀਐਮ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਬਹਿਲ ਸਮੇਤ ਹੋਰ ਲੋਕ ਮੌਕੇ ‘ਤੇ ਪਹੁੰਚੇ। ਹਾਲਾਂਕਿ ਅੱਗ ਲੱਗਣ ਦੇ ਕਾਰਨ ਦਾ ਅਜੇ ਤਕ ਕੁਝ ਪਤਾ ਨਹੀਂ ਚੱਲ ਸਕਿਆ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ|