View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਸਨਸਨੀਖੇਜ਼ ਵਾਰਦਾਤ ਮਾਡਲ ਟਾਊਨ ਸਥਿਤ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਚਸ਼ਮਦੀਦਾਂ ਅਨੁਸਾਰ ਕਰੀਬ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ ਗਈਆਂ।

ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਐਕਟਿਵਾ ਸਵਾਰ ਹਮਲਾਵਰਾਂ ਨੇ ਥਾਰ ਗੱਡੀ ਵਿੱਚ ਸਵਾਰ ਲੱਕੀ ਓਬਰਾਏ ਨੂੰ ਨਿਸ਼ਾਨਾ ਬਣਾਇਆ। ਅਚਾਨਕ ਹੋਈ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਅਫ਼ੜਾ-ਤਫ਼ੜੀ ਮਚ ਗਈ। ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ, ਜਦਕਿ ਆਸ-ਪਾਸ ਦੇ ਦੁਕਾਨਦਾਰਾਂ ਨੇ ਤੁਰੰਤ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਸੀਲ ਕਰ ਦਿੱਤਾ ਗਿਆ।

8-9 ਗੋਲੀਆਂ ਲੱਗੀਆਂ ਸਨ – ਡਾਕਟਰ

ਸ਼੍ਰੀ ਰਾਮ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਲੱਕੀ ਓਬਰਾਏ ਨੂੰ ਸਵੇਰੇ ਜ਼ਖਮੀ ਹਾਲਤ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ‘ਤੇ 8-9 ਰਾਊਂਡ ਫਾਇਰ ਕੀਤੇ ਗਏ ਹਨ। 5 ਤੋਂ 6 ਗੋਲੀਆਂ ਉਨ੍ਹਾਂ ਦੀ ਛਾਤੀ ਵਿੱਚ ਲੱਗੀਆਂ ਹਨ, ਜਦਕਿ 2 ਗੋਲੀਆਂ ਛਾਤੀ ਨੂੰ ਛੂਹ ਕੇ ਨਿਕਲ ਗਈਆਂ ਹਨ ਅਤੇ ਇੱਕ ਗੋਲੀ ਉਨ੍ਹਾਂ ਦੀ ਠੋਡੀ ‘ਤੇ ਲੱਗੀ ਹੈ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਤਾਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਹ ਬੇਹੋਸ਼ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਲਿਜਾਇਆ ਗਿਆ। ਅਸੀਂ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਬਚਾਅ ਨਹੀਂ ਸਕੇ।

CCTV ਫੁਟੇਜ ਖੰਗਾਲ ਰਹੀ ਪੁਲਿਸ

ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਕਈ ਖਾਲੀ ਖੋਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਨੁਸਾਰ ਹਮਲੇ ਦੇ ਪਿੱਛੇ ਆਪਸੀ ਰੰਜਿਸ਼ ਜਾਂ ਸਿਆਸੀ ਕਾਰਨ ਹੋ ਸਕਦੇ ਹਨ, ਹਾਲਾਂਕਿ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਲਾਕੇ ਵਿੱਚ ਤਣਾਅ, ਸੁਰੱਖਿਆ ਵਧਾਈ ਗਈ

ਕਤਲ ਦੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਹੈ। ਪਾਰਟੀ ਆਗੂਆਂ ਨੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੪ ਮਾਘ (ਸੰਮਤ ੫੫੭ ਨਾਨਕਸ਼ਾਹੀ) ਆਸਾ ਸ੍ਰੀ ਕਬੀਰ ਜੀਉ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੀ.ਟੀ.ਬੀ. ਨਗਰ ਗੁਰਦੁਆਰਾ ਸਾਹਿਬ ਦੇ ਕੋਲੋਂ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿਵਲ ਹਸਪਤਾਲ ਵਿੱਚ ਅੱਜ ਸਪੈਸ਼ਲ ਡੀਜੀਪੀ ਗੁਰਪ੍ਰੀਤ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਨੇ ਰੁੜਕਾ ਪਿੰਡ ਵਿੱਚ ਛਾਪਾ ਮਾਰਿਆ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ