View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਆਮ ਆਦਮੀ ਪਾਰਟੀ (AAP) ਦੀ ਲੀਡਰਸ਼ਿਪ ਨੇ ਐਤਵਾਰ ਸਵੇਰੇ ਸਾਢੇ 10 ਵਜੇ ਕੇਂਦਰ ਸਰਕਾਰ ਵਿਰੁੱਧ ਸ਼ਾਸਤਰੀ ਚੌਕ ਵਿੱਚ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪੰਜਾਬ ਦੀ ਰਾਜਨੀਤੀ ਵਿੱਚ ਚੱਲ ਰਹੀ ਉਥਲ-ਪੁਥਲ ਦਰਮਿਆਨ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੇ ਆਗੂਆਂ ‘ਤੇ ਭਾਜਪਾ ਵੱਲੋਂ ਜਾਣਬੁੱਝ ਕੇ ਈਡੀ (ED) ਦੀਆਂ ਰੇਡਾਂ ਕਰਵਾਈਆਂ ਜਾ ਰਹੀਆਂ ਹਨ।

ਪ੍ਰਵਰਤਨ ਨਿਰਦੇਸ਼ਾਲਿਆ (ED) ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਇਸ ਧਰਨੇ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਕੈਂਟ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੀ ਪਹੁੰਚੇ ਅਤੇ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ‘ਆਪ’ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ ਅਤੇ ਇਸ ਲਈ ਲਗਾਤਾਰ ਈਡੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਪਹਿਲਾਂ ਰਾਜ ਸਭਾ ਮੈਂਬਰਾਂ ਨੂੰ ਡਰਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਅਤੇ ਹੁਣ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਜਪਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਭਾਜਪਾ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਵੀ ਕਮਜ਼ੋਰ ਹੋਵੇਗੀ।

ਕੇਂਦਰ ਸਰਕਾਰ ਪੰਜਾਬ ਦੀ ‘ਆਪ’ ਨੂੰ ਤੋੜਨਾ ਚਾਹੁੰਦੀ ਹੈ, ਜਿਸ ਕਾਰਨ ਲਗਾਤਾਰ ਰੇਡਾਂ ਹੋ ਰਹੀਆਂ ਹਨ। ਮੰਤਰੀ ਸੰਜੀਵ ਅਰੋੜਾ ਤੋਂ ਪਹਿਲਾਂ ਮੋਹਾਲੀ ਵਿੱਚ ਇੱਕ ਕਾਰੋਬਾਰੀ ਦੇ ਘਰ ਰੇਡ ਕਰਕੇ ਉਨ੍ਹਾਂ ਦੇ ਪ੍ਰਧਾਨ ਦਾ ਨਾਮ ਪਾ ਦਿੱਤਾ ਗਿਆ। ਇਸ ਤੋਂ ਪਹਿਲਾਂ ਜਾਲੰਧਰ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ‘ਤੇ ਕਾਰਵਾਈ ਹੋਈ ਸੀ, ਜਿਸ ਤੋਂ ਬਾਅਦ ਉਹ ਭਾਜਪਾ ਵਿੱਚ ਚਲੇ ਗਏ।

ਭਾਜਪਾ ਲੋਕਤੰਤਰ ਅਤੇ ਸੰਵਿਧਾਨ ਦੇ ਖਿਲਾਫ਼ ਹੈ। ਉਨ੍ਹਾਂ ਨੇ ਸਾਡੇ ਕੈਬਨਿਟ ਮੰਤਰੀ ‘ਤੇ ਦੋ ਵਾਰ ਰੇਡ ਕਰਵਾਈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ 2027 ਵਿੱਚ ਫਿਰ ‘ਆਪ’ ਦੀ ਸਰਕਾਰ ਬਣੇਗੀ। ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਹਨ।

ਜਦੋਂ-ਜਦੋਂ ਮੋਦੀ ਡਰਦਾ ਹੈ, ਈਡੀ ਨੂੰ ਅੱਗੇ ਕਰਦਾ ਹੈ। ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਬਿਲਕੁਲ ਗਲਤ ਹੈ। ਪੀ.ਐਮ. ਮੋਦੀ ਅਤੇ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਪਹਿਲਾਂ ਵੀ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਭਜਾਇਆ ਹੈ, ਇਸ ਵਾਰ ਵੀ ਹਾਲਾਤ ਅਜਿਹੇ ਹੀ ਹੋਣਗੇ। ਭਾਜਪਾ ਨੂੰ ਇੱਕ ਸੀਟ ਵੀ ਨਹੀਂ ਲੈਣ ਦਿੱਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ