ਪੰਜਾਬ ‘ਚ ਹਾਦਸੇ ਰੁਕਣ ਦਾ ਨਾ ਨਹੀਂ ਲੈ ਰਹੇ। ਸੂਬੇ ‘ਚ ਸੰਘਣੀ ਧੁੰਦ ਲਗਾਤਾਰ ਹਾਦਸਿਆਂ ਦਾ ਕਾਰਣ ਬਣਦੀ ਜਾ ਰਹੀ ਹੈ। ਜਿੱਥੇ ਅੱਜ ਹਾਈਵੇਅ ‘ਤੇ ਰਾਇਲ ਹੋਟਲ ਨੇੜੇ ਪਨਬੱਸ ਟਿਪਰ ਨਾਲ ਟਕਰਾ ਗਈ। ਘਟਨਾ ਤੋਂ ਮੌਕੇ ‘ਤੇ ਹਫੜਾ-ਦਫ਼ੜੀ ਮੱਚ ਗਈ। ਇਸ ਹਾਦਸੇ ‘ਚ ਡਰਾਈਵਰ ਜ਼ਖਮੀ ਹੋ ਗਿਆ। ਲੋਕਾਂ ਮੱਦਦ ਨਾਲ ਉਸਨੂੰ ਹਸਪਤਾਲ ਲਿਜਾਇਆ ਗਿਆ।
ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ। ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਟਿੱਪਰ ਡਰਾਈਵਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਆਰਾਮ ਨਾਲ ਹਾਈਵੇਅ ‘ਤੇ ਜਾ ਰਿਹਾ ਸੀ। ਜਦੋਂ ਇੱਕ ਤੇਜ਼ ਰਫ਼ਤਾਰ ਪਨਬੱਸ ਡਰਾਈਵਰ ਨੇ ਉਸਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਉਸਨੂੰ ਘਟਨਾ ਵਿੱਚ ਮਾਮੂਲੀ ਸੱਟਾਂ ਲੱਗੀਆਂ। ਇਸ ਘਟਨਾ ਵਿੱਚ ਬੱਸ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਬੱਸ ਦੇ ਡਰਾਈਵਰ ਵਾਲੇ ਪਾਸੇ ਦਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਲੋਕਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ, ਅਤੇ ਬੱਸ ਸੜਕ ਕਿਨਾਰੇ ਖੜ੍ਹਾ ਕਰਵਾ ਦਿੱਤਾ ਗਿਆ । ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਏਐਸਆਈ ਮੱਖਣ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਬਹੁਤ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਯਾਤਰੀਆਂ ਨੇ ਉਸਨੂੰ ਵਾਰ-ਵਾਰ ਹੌਲੀ ਕਰਨ ਲਈ ਕਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਡਰਾਈਵਰ 100 ਤੋਂ ਵੱਧ ਦੀ ਰਫ਼ਤਾਰ ਨਾਲ ਚਲਾ ਰਿਹਾ ਸੀ। ਹਾਦਸੇ ਵਿੱਚ ਡਰਾਈਵਰ ਦੇ ਪੈਰ ‘ਤੇ ਸੱਟਾਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਿੱਪਰ ਡਰਾਈਵਰ ਦੀ ਕੋਈ ਗਲਤੀ ਨਹੀਂ ਸੀ। ਘਟਨਾ ਵਿੱਚ ਬੱਸ ਨੇ ਇੱਕ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਜਾਂਚ ਅਧਿਕਾਰੀ ਨੇ ਮੰਨਿਆ ਕਿ ਬੱਸ ਡਰਾਈਵਰਾਂ ਨੂੰ ਅਕਸਰ ਹੌਲੀ ਚਲਾਉਣ ਦੀ ਹਦਾਇਤ ਦਿੱਤੀ ਜਾਂਦੀ ਹੈ, ਪਰ ਚੰਡੀਗੜ੍ਹ ਪਹੁੰਚਣ ਦੀ ਜਲਦਬਾਜ਼ੀ ਵਿੱਚ, ਉਹ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹਨ। ਡਰਾਈਵਰ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।