ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਤੀਜੇ ਦੇ ਹੋਏ ਕਤਲ ਮਾਮਲੇ ਵਿਚ ਪੁਲਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਕਾਸ ਦਾ ਕਾਤਲ ਕਾਲੂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡਿਵੀਜ਼ਨ ਨੰਬਰ ਪੰਜ ਦੇ ਐਸਐਚਓ ਯਾਦਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਕਤਲ ਤੋਂ ਬਾਅਦ ਉਕਤ ਕਾਲੂ ਨਾਂ ਦਾ ਮੁਲਜ਼ਮ ਬਸਤੀ ਇਲਾਕੇ ਵਿੱਚ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਪੁਲਸ ਨੇ ਇਹ ਸਾਰੀ ਕਾਰਵਾਈ ਕੀਤੀ।
ਵਿਕਾਸ ਦਾ ਕਰ ਦਿੱਤਾ ਗਿਐ ਅੰਤਿਮ ਸੰਸਕਾਰ
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਤੀਜੇ ਵਿਕਾਸ ਦਾ ਬਸਤੀ ਦਾਨਿਸ਼ਮੰਦਾ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਵਿਕਾਸ ਦਾ ਅੰਤਿਮ ਸੰਸਕਾਰ ਅੱਜ ਕੀਤਾ ਗਿਆ। ਪੁਲਿਸ ਨੇ ਰਵੀ ਕੁਮਾਰ ਉਰਫ਼ ਕਾਲੂ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।