ਮੋਗਾ ਦੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਸਸਪੈਂਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਨੇ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦਾ ਹਵਾਲਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਵਿੱਚ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਮੁਅੱਤਲੀ ਦੌਰਾਨ, ਚਾਰੂਮਿਤਾ ਦਾ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਵੇਗਾ ਅਤੇ ਉਹ ਸਬੰਧਤ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਜਾਵੇਗੀ। ਸੂਤਰਾਂ ਅਨੁਸਾਰ ਧਰਮਕੋਟ ਤੋਂ ਬਹਾਦਰਵਾਲਾ ਤੱਕ ਜਾਣ ਵਾਲੇ ਰਾਸ਼ਟਰੀ ਰਾਜਮਾਰਗ 71 ਲਈ ਜ਼ਮੀਨ ਪ੍ਰਾਪਤ ਕੀਤੀ ਗਈ ਸੀ। ਵਿੱਤੀ ਲੈਣ-ਦੇਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਿਆ। ਇਸ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਪੀਸੀਐਸ ਅਧਿਕਾਰੀ ਚਾਰੂਮਿਤਾ ਵਿਰੁੱਧ ਚਾਰਜਸ਼ੀਟ ਤਿਆਰ ਕੀਤੀ।