ਖਬਰਿਸਤਾਨ ਨੈੱਟਵਰਕ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਦੌਰਾਨ SGPC ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਨ। ਇਸ ਇਕੱਤਰਤਾ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਿਲ ਸਨ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ।
ਵਿਰੋਧੀ ਧਿਰ ਨੂੰ ਪਈਆਂ ਸਿਰਫ਼ 18 ਵੋਟਾਂ
ਇਹ ਜਨਰਲ ਇਜਲਾਸ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਐਡਵੋਕੇਟ ਧਾਮੀ ਦੇ ਨਾਮ ਦਾ ਐਲਾਨ ਕੀਤਾ ਸੀ। ਉਨ੍ਹਾਂ ਨੂੰ 117 ਵੋਟਾਂ ਮਿਲੀਆਂ, ਜਦੋਂ ਕਿ ਮਿੱਠੂ ਸਿੰਘ ਨੂੰ ਸਿਰਫ਼ 18 ਵੋਟਾਂ ਮਿਲੀਆਂ। ਸਾਰੇ ਮੈਂਬਰ ਇੱਕ ਵਾਰ ਫਿਰ ਇੱਕ ਇਮਾਨਦਾਰ ਵਿਅਕਤੀ ਨੂੰ ਚੁਣਨ ਲਈ ਧੰਨਵਾਦੀ ਹਨ।
ਅੱਜ ਪ੍ਰਧਾਨ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਵੀ ਕੀਤੀ । ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਹਾਊਸ ਵਿਚ 148 ਮੈਂਬਰ ਹਨ।