View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਸਰਜਰੀ ਦੌਰਾਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਾਏ ਸਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਘੁੰਮਣ ਦੇ ਭਰਾ ਰੱਬੀ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਹੀ ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਪਰਿਵਾਰ ਨੂੰ ਉਮੀਦ ਸੀ ਕਿ ਜਲਦੀ ਹੀ ਮਾਮਲੇ ਦਾ ਸੱਚ ਸਾਹਮਣੇ ਆਵੇਗਾ ਅਤੇ ਸੱਚ ਸਾਹਮਣੇ ਆਇਆ ਵੀ ਹੈ। ਰੱਬੀ ਨੇ ਕਿਹਾ ਕਿ ਜਾਂਚ ਦੌਰਾਨ ਪੁਲਿਸ ਵੱਲੋਂ ਜਲਦੀ ਹੀ ਐਫਆਈਆਰ ਵਿੱਚ ਹੋਰ ਧਾਰਾਵਾਂ ਵੀ ਜੋੜੀਆਂ ਜਾਣਗੀਆਂ ਅਤੇ ਦੋਸ਼ੀ ਜਲਦ ਸਲਾਖਾਂ ਦੇ ਪਿੱਛੇ ਹੋਣਗੇ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹਸਪਤਾਲ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਐਫਆਈਆਰ ਵਿੱਚ ਫੋਰਟਿਸ ਐਸਕਾਰਟ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾਕਟਰ ਤਪਿਸ਼ ਸ਼ੁਕਲਾ, ਕੰਸਲਟੈਂਟ ਐਨੇਸਥੀਸੀਆ ਡਾਕਟਰ ਅਲਕਾ ਤਿਵਾਰੀ, ਐਨੇਸਥੀਸੀਆ ਵਿਭਾਗ ਦੀ ਮੁਖੀ ਡਾਕਟਰ ਰਾਜਿੰਦਰ ਕੌਰ ਅਤੇ ਕਾਰਡੀਓਲੋਜੀ ਵਿਭਾਗ ਦੇ ਕੰਸਲਟੈਂਟ ਡਾਕਟਰ ਅਰੁਣ ਕੁਮਾਰ ਚੋਪੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪਰਿਵਾਰ ਨੂੰ ਉਮੀਦ ਹੈ ਕਿ ਪੁਲਿਸ ਆਉਣ ਵਾਲੇ ਸਮੇਂ ਵਿੱਚ ਓਟੀ (OT) ਸਟਾਫ਼ ਸਮੇਤ ਹੋਰ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕਰੇਗੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਭਰਾ ਦੀ ਮੌਤ ਨਾਲ ਸਬੰਧਤ ਕਈ ਸਬੂਤ ਹਨ, ਜੋ ਸਾਹਮਣੇ ਲਿਆਂਦੇ ਜਾਣਗੇ ਅਤੇ ਉਸ ਮਾਮਲੇ ਵਿੱਚ ਵੀ ਕਾਰਵਾਈ ਹੋਵੇਗੀ। ਰੱਬੀ ਅਨੁਸਾਰ, ਅਕਸਰ ਬਾਡੀ ਬਿਲਡਰਾਂ ਦੀ ਮੌਤ ਨੂੰ ਹਾਰਟ ਅਟੈਕ ਵਰਗੇ ਟੈਗ ਲਗਾ ਦਿੱਤੇ ਜਾਂਦੇ ਹਨ, ਪਰ ਉਨ੍ਹਾਂ ਦਾ ਭਰਾ ਤਾਂ ਲੋਕਾਂ ਨੂੰ ਜਾਗਰੂਕ ਕਰ ਰਿਹਾ ਸੀ ਅਤੇ ਲੋਕਾਂ ਦਾ ਰੋਲ ਮਾਡਲ ਸੀ। ਜੇਕਰ ਭਰਾ ਦੀ ਮੌਤ ਹੋਣੀ ਸੀ ਤਾਂ ਅਚਾਨਕ ਕਿਵੇਂ ਹੋ ਗਈ, ਜਦਕਿ ਉਹ ਕੁਇੰਟਲ ਤੋਂ ਵੱਧ ਭਾਰ ਚੁੱਕਦਾ ਸੀ। ਪਰਿਵਾਰ ਨੇ ਕਿਹਾ ਕਿ ਇਨਸਾਫ਼ ਪਾਉਣ ਲਈ ਭਾਵੇਂ ਸਮਾਂ ਲੱਗਿਆ ਹੈ, ਪਰ ਸੱਚ ਲੋਕਾਂ ਦੇ ਸਾਹਮਣੇ ਆਇਆ ਹੈ।

ਦੱਸ ਦੇਈਏ ਕਿ ਐਫਆਈਆਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਫੋਰਟਿਸ ਐਸਕਾਰਟ ਹਸਪਤਾਲ ਦੇ 4 ਵੱਡੇ ਡਾਕਟਰਾਂ ਖ਼ਿਲਾਫ਼ ਬੀਐਨਐਸ (BNS) ਦੀ ਧਾਰਾ 106(1) ਦੇ ਤਹਿਤ ਲਾਪਰਵਾਹੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ