ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਟਿਆਲਾ ਤੋਂ ਬਾਅਦ ਹੁਣ ਮੋਗਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ।
ਸਕੂਲ ਪ੍ਰਿੰਸੀਪਲ ਦਾ ਬਿਆਨ
ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਧਮਕੀ ਮਿਲਦੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਦੀ ਛੁੱਟੀ ਕਰ ਦਿੱਤੀ ਗਈ। ਮਾਪਿਆਂ ਨੂੰ ਤੁਰੰਤ ਫ਼ੋਨ ਕਰਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ। ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ, ਹਾਲਾਂਕਿ ਹਾਲੇ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਪਟਿਆਲਾ ਦੇ 12 ਸਕੂਲਾਂ ਨੂੰ ਵੀ ਮਿਲੀ ਸੀ ਧਮਕੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ 12 ਸਕੂਲਾਂ ਨੂੰ ਵੀ ਅਜਿਹੀਆਂ ਹੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਕੋਈ ਵੱਡੀ ਸਾਜ਼ਿਸ਼।