ਖਬਰਿਸਤਾਨ ਨੈੱਟਵਰਕ- ਪੰਜਾਬ ਹਰਿਆਣਾ ਵਿਚਕਾਰ ਪਾਣੀ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ, ਉਥੇ ਹੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਪਾਣੀਆਂ ਦੇ ਮੁੱਦੇ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ।
ਭਾਰਤ-ਪਾਕਿਸਤਾਨ ਤਣਾਅ ਉਤੇ ਵੀ ਬੋਲੇ
ਇਸ ਦੌਰਾਨ ਗੜਗੱਜ ਨੇ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਪੈਦਾ ਹੋਏ ਤਣਾਅ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅਟਾਰੀ- ਵਾਹਗਾ ਸਰਹੱਦ ਬੰਦ ਹੋਣ ਕਾਰਨ ਦੋਵਾਂ ਦੇਸ਼ਾਂ ਦੇ ਬਾਰਡਰ ’ਤੇ ਪ੍ਰਭਾਵਿਤ ਹੋ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵੀ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ।ਕਿਸੇ ਵੀ ਸਮੱਸਿਆ ਦਾ ਹੱਲ ਜੰਗ ਨਹੀਂ ਹੋ ਸਕਦਾ। ਉਨ੍ਹਾਂ ਨੇ ਦਲੀਲ ਦਿੱਤੀ ਕਿ ਜਿੱਥੇ ਜੰਗ ਹੁੰਦੀ ਹੈ, ਉੱਥੇ ਤਬਾਹੀ ਦੇ ਨਿਸ਼ਾਨ ਪੀੜ੍ਹੀਆਂ ਤਕ ਰਹਿ ਜਾਂਦੇ ਹਨ। ਹਿਟਲਰ ਦੇ ਦੌਰ ‘ਚ ਹੋਏ ਨਿਊਕਲੀਅਰ ਹਮਲਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹੇ ਇਲਾਕਿਆਂ ‘ਚ ਅੱਜ ਵੀ ਅਪਾਹਜ ਬੱਚੇ ਜਨਮ ਲੈ ਰਹੇ ਹਨ।