View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ – ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਖਰਾਬੇ ਕਾਰਣ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਕਈ ਥਾਵਾਂ ‘ਤੇ ਕਣਕ ਅਤੇ ਸਬਜ਼ੀਆਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਦੇ ਨਾਲ ਹੀ ਪਸ਼ੂਆਂ ਅਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮਹੱਤਵਪੂਰਨ ਮੰਗਾਂ ਰੱਖੀਆਂ ਹਨ,ਕਿਸਾਨਾਂ ਦੀ ਮੁੱਖ ਮੰਗ ਹੈ ਕਿ ਬਿਨਾਂ ਗਿਰਦਾਵਰੀ ਕੀਤੇ ਤੁਰੰਤ ਪ੍ਰਭਾਵ ਨਾਲ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਹ ਐਲਾਨ ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਕੀਤਾ ਗਿਆ ਹੈ।

ਪੰਜਾਬ ਵਿਚ ਖਸ-ਖਸ ਦੀ ਖੇਤੀ ਦੀ ਮੰਗ

ਜਥੇਬੰਦੀਆਂ ਦਾ ਕਹਿਣਾ ਹੈ ਕਿ ਲੰਬੀ ਪ੍ਰਕਿਰਿਆ ਕਾਰਨ ਕਿਸਾਨਾਂ ਨੂੰ ਸਮੇਂ ‘ਤੇ ਰਾਹਤ ਨਹੀਂ ਮਿਲਦੀ, ਇਸ ਲਈ ਤੁਰੰਤ ਆਰਥਿਕ ਸਹਾਇਤਾ ਜ਼ਰੂਰੀ ਹੈ,ਇਸ ਤੋਂ ਇਲਾਵਾ, ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਖਸ-ਖਸ (ਪੋਸਤ) ਦੀ ਖੇਤੀ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਵੀ ਕੀਤੀ ਹੈ। ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਰੋਕਣ ਲਈ ਇਹ ਇਕ ਪ੍ਰਭਾਵਸ਼ਾਲੀ ਕਦਮ ਹੋ ਸਕਦਾ ਹੈ,ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਮਾਮਲੇ ਵਿੱਚ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਮੁਆਵਜ਼ਾ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ। ਉਹਨਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ, ਘਰ ਜਾਂ ਪਸ਼ੂ ਹੜ੍ਹਾਂ ਵਿੱਚ ਨੁਕਸਾਨੇ ਗਏ ਹਨ, ਉਹਨਾਂ ਨੂੰ ਵੀ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।

ਸੰਘਰਸ਼ ਲਈ ਹੋਣਾ ਪੈ ਰਿਹੈ ਮਜਬੂਰ

ਕਿਸਾਨ ਜਥੇਬੰਦੀਆਂ ਨੇ ਅਫਸਰਸ਼ਾਹੀ ‘ਤੇ ਦੋਸ਼ ਲਾਇਆ ਹੈ ਕਿ ਉਹ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਟਾਲਮਟੋਲ ਕਰ ਰਹੀ ਹੈ, ਜਿਸ ਕਾਰਨ ਕਿਸਾਨ ਮਜਬੂਰ ਹੋ ਕੇ ਸੰਘਰਸ਼ ਦੇ ਰਸਤੇ ‘ਤੇ ਜਾਣ ਲਈ ਤਿਆਰ ਹੋ ਰਹੇ ਹਨ,ਕਿਸਾਨ ਜਥੇਬੰਦੀਆਂ ਨੇ ਬੇਅਦਬੀਆਂ ਤੇ ਸਖਤ ਕਾਨੂੰਨ ਬਣਾਉਣ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ,ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚੇ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਨੇ 10 ਅਪ੍ਰੈਲ ਨੂੰ ਵੱਡਾ ਐਲਾਨ ਕੀਤਾ ਹੈ। ਇਸ ਦਿਨ 12 ਵਜੇ ਤੋਂ ਲੈਕੇ 3 ਵਜੇ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ,ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੀਟਿੰਗ ਦੀ ਪ੍ਰਧਾਨਗੀ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ,ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ,ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਨੇ ਕੀਤੀ ਅਤੇ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ,ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ,ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ, ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ ਹਾਜਰ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ