ਖ਼ਬਰਿਸਤਾਨ ਨੈੱਟਵਰਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟਰ ‘ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਲਿਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਅਗਲੇ ਕੁਝ ਦਿਨਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ 31 ਅਗਸਤ ਨੂੰ ਐਤਵਾਰ ਹੋਣ ਕਾਰਣ ਹੁਣ ਸਕੂਲ 1 ਸਤੰਬਰ ਸੋਮਵਾਰ ਨੂੰ ਹੀ ਖੁੱਲ੍ਹਣਗੇ।
ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
—-
पिछले दिनों से भारी बारिश हो रही…— Bhagwant Mann (@BhagwantMann) August 26, 2025
ਪੰਜਾਬ ਦੇ 5 ਜ਼ਿਲ੍ਹੇ ਰੈੱਡ ਅਲਰਟ ‘ਤੇ
ਪੰਜਾਬ ਵਿੱਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਦੀ ਰਿਪੋਰਟ ਨੇ ਲੋਕਾਂ ਦੀ ਮੁਸੀਬਤ ਹੋਰ ਵੀ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਮਾਨਸਾ ਅਤੇ ਬਰਨਾਲਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਕੁਝ ਘੰਟੇ ਇਨ੍ਹਾਂ ਇਲਾਕਿਆਂ ਵਿੱਚ ਬਹੁਤ ਭਾਰੀ ਹੋਣ ਵਾਲੇ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ
ਇਸ ਦੇ ਨਾਲ ਹੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਕਪੂਰਥਲਾ ਸਮੇਤ 12 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਪੂਰਾ ਪੰਜਾਬ ਖਰਾਬ ਮੌਸਮ ਦੀ ਮਾਰ ਝੱਲ ਰਿਹਾ ਹੈ। ਹੁਣ ਬੀਐਸਐਫ ਦੇ ਜਵਾਨ ਵੀ ਬਚਾਅ ਲਈ ਪਹੁੰਚ ਗਏ ਹਨ ਅਤੇ ਉਹ ਹੈਲੀਕਾਪਟਰ ਰਾਹੀਂ ਫਸੇ ਲੋਕਾਂ ਨੂੰ ਬਾਹਰ ਕੱਢ ਰਹੇ ਹਨ।