View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ (LG) ਮਨੋਜ ਸਿਨਹਾ ਨੇ ਯਾਤਰਾ ਦੀਆਂ ਤਰੀਕਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਸਾਲ ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਕੇ 28 ਅਗਸਤ ਤੱਕ ਚੱਲੇਗੀ। ਉਪ ਰਾਜਪਾਲ ਮਨੋਜ ਸਿਨਹਾ ਨੇ ਦੱਸਿਆ ਕਿ 13 ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਸ਼ਰਧਾਲੂ ਇਸ ਯਾਤਰਾ ਵਿੱਚ ਹਿੱਸਾ ਲੈ ਸਕਦੇ ਹਨ।

57 ਦਿਨ ਚੱਲੇਗੀ ਯਾਤਰਾ

ਉਪ ਰਾਜਪਾਲ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਮੁਤਾਬਕ, ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਕੇ ਰੱਖੜੀ ਵਾਲੇ ਦਿਨ 28 ਅਗਸਤ 2026 ਨੂੰ ਸਮਾਪਤ ਹੋਵੇਗੀ। ਇਹ ਯਾਤਰਾ ਕੁੱਲ 57 ਦਿਨਾਂ ਤੱਕ ਚੱਲੇਗੀ। ਭਗਵਾਨ ਸ਼ਿਵ ਦਾ ਆਸ਼ੀਰਵਾਦ ਲੈਣ ਲਈ ਪਹਿਲੀ ਪੂਜਾ ਜੇਠ ਪੂਰਨਮਾਸ਼ੀ (29 ਜੂਨ 2026) ਨੂੰ ਕਰਵਾਈ ਜਾਵੇਗੀ। ਯਾਤਰਾ ਲਈ ਅਗਾਊਂ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਆਨਲਾਈਨ ਅਤੇ ਆਫਲਾਈਨ (ਦੇਸ਼ ਭਰ ਦੀਆਂ 554 ਬੈਂਕ ਸ਼ਾਖਾਵਾਂ ਵਿੱਚ) ਦੋਵਾਂ ਤਰੀਕਿਆਂ ਨਾਲ ਸ਼ੁਰੂ ਹੋਵੇਗੀ।

ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਵੱਡਾ ਬਦਲਾਅ

ਇਸ ਵਾਰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੁਝ ਅਹਿਮ ਬਦਲਾਅ ਕੀਤੇ ਗਏ ਹਨ। ਰਜਿਸਟ੍ਰੇਸ਼ਨ ਇਸੇ ਆਧਾਰ ‘ਤੇ ਹੋਵੇਗੀ ਜੋ ਪਹਿਲਾਂ ਅਪਲਾਈ ਕਰੇਗਾ, ਉਸ ਨੂੰ ਪਹਿਲਾਂ ਮੌਕਾ ਮਿਲੇਗਾ।ਯਾਤਰੀਆਂ ਲਈ ਹਰ ਦਿਨ ਦੇ ਹਿਸਾਬ ਨਾਲ ਗਿਣਤੀ ਤੈਅ ਕੀਤੀ ਗਈ ਹੈ। ਆਨਲਾਈਨ ਪਰਮਿਟ ਜਾਰੀ ਕਰਨ ਲਈ ਬਾਇਓਮੀਟ੍ਰਿਕ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ।

ਸ਼ਰਧਾਲੂ ਦੀ ਉਮਰ 13 ਸਾਲ ਤੋਂ 70 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। 6 ਹਫ਼ਤਿਆਂ ਤੋਂ ਵੱਧ ਦੀਆਂ ਗਰਭਵਤੀ ਮਹਿਲਾਵਾਂ ਨੂੰ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਲਈ ਵਿਆਪਕ ਪ੍ਰਬੰਧ ਅਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ:ਪਾਕਿਸਤਾਨ ਵਿੱਚ ਹੋਣ ਵਾਲੀ ਅਹਿਮ ਸੀਜ਼ਫਾਇਰ ਗੱਲਬਾਤ ਤੋਂ ਪਹਿਲਾਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਸਾਲ

|

|

|

ਖ਼ਬਰਿਸਤਾਨ ਨੈੱਟਵਰਕ:ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਜਰਮਨੀ ਸ਼ੋਅ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਇੱਕ ਟਰੱਕ ਨੂੰ ਮਹਾਰਾਸ਼ਟਰ ਦੇ ਨਾਸਿਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦਿਹਾਤ ਦੇ SSP ਹਰਵਿੰਦਰ ਸਿੰਘ ਵਿਰਕ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ

|

|

|

ਖ਼ਬਰਿਸਤਾਨ ਨੈੱਟਵਰਕ: ਲਖਨਊ ਏਅਰਪੋਰਟ ‘ਤੇ ਫਲਾਈ ਦੁਬਈ ਦੇ ਜਹਾਜ਼ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਸ਼ਾਹਕੋਟ ਪੁਲਿਸ ‘ਤੇ ਇੱਕ ਵਿਅਕਤੀ ਖਿਲਾਫ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ