ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਮਾਮਲੇ ‘ਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ। ਇਸ ਤੋਂ ਪਹਿਲਾਂ ਹੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਇਸ ਮਾਮਲੇ ‘ਤੇ ਅੱਜ ਦੁਪਹਿਰ ਤੋਂ ਬਾਅਦ ਹਾਈਕੋਰਟ ਵਿੱਚ ਸੁਣਵਾਈ ਹੋ ਸਕਦੀ ਹੈ।