ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਲ ਹਨ।
ਵਿਧਾਨ ਸਭਾ ਵਿਚ ਦਿੱਤਾ ਗਿਆ ਸੀ ਦਰਜਾ
ਇਸ ਸਬੰਧੀ ਵਿਧਾਨ ਸਭਾ ਵਿੱਚ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਸੀ। ਹੁਣ ਇਸ ਫ਼ੈਸਲੇ ਨੂੰ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਐਲਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਕੀਤਾ ਸੀ।

ਸੰਗਤ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ ਮੰਗ
ਦੱਸ ਦੇਈਏ ਕਿ ਹੁਣ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਸ਼ਰਾਬ, ਮਾਸ ਅਤੇ ਤੰਬਾਕੂ ਸਮੇਤ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਉਣ ਲਈ ਇੱਕ ਮਤਾ ਪਾਸ ਕੀਤਾ ਗਿਆ। ਸਰਕਾਰ ਦਾ ਦਾਅਵਾ ਹੈ ਕਿ ਇਹ ਫ਼ੈਸਲਾ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਹੁਣ ਇਨ੍ਹਾਂ ਸ਼ਹਿਰਾਂ ਵਿੱਚ ਸਫ਼ਾਈ, ਸੁਰੱਖਿਆ, ਵਿਕਾਸ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ, ਇਨ੍ਹਾਂ ਖੇਤਰਾਂ ਵਿੱਚ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਭੀੜ ਪ੍ਰਬੰਧਨ ਅਤੇ ਆਵਾਜਾਈ ਨਿਯੰਤਰਣ ਵਿਚ ਸੁਧਾਰ ਕੀਤਾ ਜਾਵੇਗਾ। ਇਤਿਹਾਸਕ ਗਲੀਆਂ ਅਤੇ ਧਾਰਮਿਕ ਮਾਰਗਾਂ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪਵਿੱਤਰ ਸ਼ਹਿਰਾਂ ਵਿੱਚ ਹੁਣ ਸ਼ਰਾਬ, ਮਾਸਾਹਾਰੀ ਵਸਤੂਆਂ, ਤੰਬਾਕੂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਮਾਗਮਾਂ, ਪੋਸਟਰਾਂ ਜਾਂ ਗਤੀਵਿਧੀਆਂ ‘ਤੇ ਵੀ ਪਾਬੰਦੀ ਹੋਵੇਗੀ। ਕੂੜਾ ਸੁੱਟਣ, ਬੇਤਰਤੀਬ ਪਾਰਕਿੰਗ ਅਤੇ ਭੀੜ-ਭੜੱਕੇ ਵਾਲੇ ਵਿਵਹਾਰ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ਼ ਫੈਸਲੇ ਨੂੰ ਕਾਫੀ ਸਰਾਹਿਆ ਜਾ ਰਿਹਾ ਹੈ।




Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|