ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ‘ਤੇ ਦੋਸ਼ ਸਨ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਥਾਣੇ ਦੇ ਅੰਦਰ ਦਸਤਾਵੇਜ਼ (ਡੌਕੂਮੈਂਟਸ) ਪਾੜੇ ਸਨ ਅਤੇ ਇੱਕ ਸਮਰਥਕ ਨੂੰ ਛੁਡਵਾਇਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ (ਰੇਡ) ਕਰ ਰਹੀ ਸੀ।